ਕਿਸਾਨਾਂ ਵੱਲੋਂ ਡੀਸੀ ਦਫ਼ਤਰ ਕੰਪਲੈਕਸ ਦਾ ਘਿਰਾਓ

ਕਿਸਾਨਾਂ ਵੱਲੋਂ ਡੀਸੀ ਦਫ਼ਤਰ ਕੰਪਲੈਕਸ ਦਾ ਘਿਰਾਓ

ਸੰਗਰੂਰ ’ਚ ਡੀਸੀ ਦਫ਼ਤਰ ਕੰਪਲੈਕਸ ਦਾ ਘਿਰਾਓ ਕਰ ਕੇ ਪ੍ਰਸ਼ਾਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ, ਬੱਚੇ ਤੇ ਬੀਬੀਆਂ।

ਗੁਰਦੀਪ ਸਿੰਘ ਲਾਲੀ

ਸੰਗਰੂਰ, 23 ਨਵੰਬਰ

ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਡੀਸੀ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਗਿਆ। ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਕਿਸਾਨ ਪਿੰਡ ਬਹਾਦਰਪੁਰ ਵਿੱਚੋਂ ਪਟਵਾਰੀ ਦੀ ਡਿਊਟੀ ਕੱਟਣ ਤੋਂ ਖ਼ਫ਼ਾ ਸਨ ਅਤੇ ਤੁਰੰਤ ਪਿੰਡ ’ਚ ਪਟਵਾਰੀ ਤਾਇਨਾਤ ਕਰਨ ਦੀ ਮੰਗ ਕਰ ਰਹੇ ਸਨ। ਰੋਸ ਧਰਨੇ ’ਚ ਕਿਸਾਨ ਬੀਬੀਆਂ ਅਤੇ ਬੱਚੇ ਵੀ ਸ਼ਾਮਲ ਸਨ।

ਡੀਸੀ ਦਫ਼ਤਰ ਕੰਪਲੈਕਸ ਦੇ ਮੁੱਖ ਗੇਟ ਦਾ ਘਿਰਾਓ ਕਰ ਕੇ ਦਿੱਤੇ ਗਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਲੌਂਗੋਵਾਲ ਅਤੇ ਜ਼ਿਲ੍ਹਾ ਕਨਵੀਨਰ ਜਸਦੀਪ ਸਿੰਘ ਬਹਾਦਰਪੁਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਫ਼ੂਕਣ ਦੇ ਮਾਮਲੇ ਨੂੰ ਲੈ ਕੇ ਬੀਤੀ 5 ਨਵੰਬਰ ਨੂੰ ਬਹਾਦਰਪੁਰ ਵਿੱਚ ਕਿਸਾਨਾਂ ’ਤੇ ਕਾਰਵਾਈ ਕਰਨ ਆਏ ਪਟਵਾਰੀ ਸਮੇਤ ਅਧਿਕਾਰੀਆਂ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ ਸੀ ਜੋ ਐੱਸਡੀਐੱਮ ਵਲੋਂ ਪਿੰਡ ਪੁੱਜ ਕੇ ਦਿੱਤੇ ਭਰੋਸੇ ਮਗਰੋਂ ਖ਼ਤਮ ਕਰ ਦਿੱਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਬਹਾਦਰਪੁਰ ਦੇ ਕਿਸਾਨਾਂ ਨੂੰ ਸਬਕ ਸਿਖਾਉਣ ਦੇ ਮੰਤਵ ਨਾਲ ਪਿੰਡ ਵਿਚ ਤਾਇਨਾਤ ਪਟਵਾਰੀ ਦੀ ਡਿਊਟੀ ਕੱਟ ਦਿੱਤੀ ਸੀ। ਪਿੰਡ ਵਿੱਚ ਪਟਵਾਰੀ ਨਾ ਹੋਣ ਕਾਰਨ ਕਿਸਾਨਾਂ ਦੇ ਕੰਮਕਾਜ ਠੱਪ ਹੋ ਕੇ ਰਹਿ ਗਏ ਸਨ ਅਤੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਦੋ ਦਿਨ ਪਹਿਲਾਂ ਯੂਨੀਅਨ ਆਗੂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮਿਲੇ ਸਨ। ਇੱਕ ਅਧਿਕਾਰੀ ਨੇ ਆਖਿਆ ਸੀ ਕਿ ਪਟਵਾਰੀ ਸਮੇਤ ਅਧਿਕਾਰੀਆਂ ਦਾ ਘਿਰਾਓ ਕਰਨ ਬਦਲੇੇ ਕਿਸਾਨਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਪ੍ਰਸ਼ਾਸ਼ਨ ਦੇ ਅਜਿਹੇ ਬਦਲਾਲਊ ਰਵੱਈਏ ਖ਼ਿਲਾਫ਼ ਹੀ ਕਿਸਾਨਾਂ ਵਲੋਂ ਡੀਸੀ ਦਫ਼ਤਰ ਕੰਪਲੈਕਸ ਦਾ ਘਿਰਾਓ ਕਰ ਕੇ ਧਰਨਾ ਦੇਣ ਦਾ ਫੈਸਲਾ ਲਿਆ ਗਿਆ।

ਘਿਰਾਓ ਕਾਰਨ ਕਰੀਬ ਡੇਢ-ਦੋ ਘੰਟੇ ਤੱਕ ਡੀਸੀ ਕੰਪਲੈਕਸ ਦੇ ਮੁੱਖ ਗੇਟ ਬੰਦ ਰਹੇ। ਇਸੇ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਲੋਂ ਧਰਨੇ ’ਚ ਪੁੱਜੇ ਨਾਇਬ ਤਹਿਸੀਲਦਾਰ ਕ੍ਰਿਸ਼ਨ ਮਿੱਤਲ ਵੱਲੋਂ ਐਲਾਨ ਕੀਤਾ ਗਿਆ ਕਿ ਦੋ ਦਿਨਾਂ ਦੇ ਅੰਦਰ-ਅੰਦਰ ਪਿੰਡ ਬਹਾਦਰਪੁਰ ਵਿੱਚ ਪਟਵਾਰੀ ਦੀ ਤਾਇਨਾਤ ਕਰ ਦਿੱਤੀ ਜਾਵੇਗੀ। ਉਸ ਉਪਰੰਤ ਪ੍ਰਦਰਸ਼ਨਕਾਰੀ ਕਿਸਾਨ ਸ਼ਾਂਤ ਹੋਏ ਅਤੇ ਰੋਸ ਧਰਨਾ ਖ਼ਤਮ ਕਰ ਦਿੱਤਾ। ਰੋਸ ਧਰਨੇ ਨੂੰ ਇਕਾਈ ਬਹਾਦਰਪੁਰ ਦੇ ਯੂਥ ਵਿੰਗ ਦੇ ਪ੍ਰਧਾਨ ਬੱਗਾ ਸਿੰਘ, ਮਲਜੀਤ ਸਿੰਘ, ਚਮਕੌਰ ਸਿੰਘ, ਬਲਬੀਰ ਸਿੰਘ, ਨਿਰਮਲ ਸਿੰਘ, ਮਿੰਟੂ ਬਡਰੁੱਖਾਂ, ਜੁਝਾਰ ਸਿੰਘ ਬਡਰੁੱਖਾਂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All