ਧਰਨੇ ’ਚ ਮੌਤ

ਮੁਆਵਜ਼ੇ ਲਈ ਕਿਸਾਨਾਂ ਨੇ ਡੀਸੀ ਦੀ ਕੋਠੀ ਘੇਰੀ

ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰਾਂ ’ਚ ਕੰਮਕਾਰ ਠੱਪ; ਸਰਕਾਰ ਤੇ ਪ੍ਰਸ਼ਾਸਨ ਦੇ ਰਵੱਈਏ ਖ਼ਿਲਾਫ਼ ਸੰਘਰਸ਼ ਮਘਾਉਣ ਦੀ ਚਿਤਾਵਨੀ

ਮੁਆਵਜ਼ੇ ਲਈ ਕਿਸਾਨਾਂ ਨੇ ਡੀਸੀ ਦੀ ਕੋਠੀ ਘੇਰੀ

ਸੰਗਰੂਰ ’ਚ ਡੀਸੀ ਦੀ ਰਿਹਾਇਸ਼ ਦਾ ਘਿਰਾਓ ਕਰਦੇ ਹੋਏ ਕਿਸਾਨ।

ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਅਕਤੂਬਰ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤਿੰਨੋਂ ਗੇਟਾਂ ਅੱਗੇ ਕਿਸਾਨਾਂ ਵੱਲੋਂ ਲਾਏ ਗਏ ਪੱਕੇ ਮੋਰਚੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰਾਂ ਵਿਚ ਕੰਮ ਕਾਜ ਮੁਕੰਮਲ ਰੂਪ ’ਚ ਠੱਪ ਹਨ। ਅੱਜ ਛੇਵੇਂ ਦਿਨ ਭਾਕਿਯੂ ਏਕਤਾ-ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਦਿਆਂ ਰੋਸ ਧਰਨਾ ਦਿੱਤਾ, ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਤੇ ਡੀਸੀ ਦੀ ਸਰਕਾਰੀ ਰਿਹਾਇਸ਼ ਦੇ ਗੇਟ ’ਤੇ ਪੁਲੀਸ ਤਾਇਨਾਤ ਕਰ ਦਿੱਤੀ।

ਇਸ ਧਰਨੇ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਮੰਗਾਂ ਪ੍ਰਵਾਨ ਹੋਣ ਤੱਕ ਇਹ ਘਿਰਾਓ ਜਾਰੀ ਰਹੇਗਾ। ਦੱਸਣਯੋਗ ਹੈ ਕਿ ਕਰੀਬ ਇੱਕ ਘੰਟਾ ਡੀਸੀ ਰਿਹਾਇਸ਼ ਦਾ ਘਿਰਾਓ ਜਾਰੀ ਰਿਹਾ ਅਤੇ ਦਿੱਲੀ-ਲੁਧਿਆਣਾ ਮਾਰਗ ’ਤੇ ਆਵਾਜਾਈ ਠੱਪ ਰਹੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਇੱਕ ਪਾਸੇ ਕੈਪਟਨ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਨਾਲ ਹਮਦਰਦੀ ਜਤਾ ਰਹੀ ਹੈ ਤੇ ਦੂਜੇ ਪਾਸੇ ਕਿਸਾਨ ਅੰਦੋਲਨ ’ਚ ਫੌਤ ਹੋਏ ਕਿਸਾਨ ਮੇਘ ਰਾਜ ਨਾਗਰੀ ਦੇ ਪਰਿਵਾਰ ਨੂੰ ਇਨਸਾਫ਼ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਯੂਨੀਅਨ ਨਾਲ ਮੰਗਾਂ ਦੇ ਹੱਲ ਲਈ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਕਿਸਾਨ ਦੀ ਮ੍ਰਿਤਕ ਦੇਹ ਪਿਛਲੇ 18 ਦਿਨਾਂ ਤੋਂ ਸਿਵਲ ਹਸਪਤਾਲ ਧੂਰੀ ਵਿੱਚ ਪਈ ਹੈ, ਜਿਸ ਦਾ ਸਸਕਾਰ ਮ੍ਰਿਤਕ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਮੂਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਕਰਜ਼ੇ ’ਤੇ ਲੀਕ ਮਾਰਨ ਉਪੰਰਤ ਕੀਤਾ ਜਾਵੇਗਾ।

ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਤੇ ਪ੍ਰਸ਼ਾਸਨ ਦੇ ਅੜੀਅਲ ਰਵੱਈਏ ਖ਼ਿਲਾਫ਼ ਅੱਜ 28 ਅਕਤੂਬਰ ਨੂੰ ਐਕਸ਼ਨ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਜਸਵੰਤ ਸਿੰਘ ਤੋਲਾਵਾਲ, ਮਨਜੀਤ ਸਿੰਘ ਘਰਾਚੋਂ, ਮਾਣਕ ਸਿੰਘ ਕਣਕਵਾਲ, ਕਿਰਪਾਲ ਸਿੰਘ ਧੂਰੀ, ਲਾਭ ਸਿੰਘ ਖੁਰਾਣਾ, ਗੋਬਿੰਦਰ ਸਿੰਘ ਬਡਰੁੱਖਾਂ, ਹਰਬੰਸ ਸਿੰਘ ਲੱਡਾ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਓਲੰਪਿਕ ਮਹਿਲਾ ਹਾਕੀ: ਭਾਰਤ ਲਈ ਸੋਨ ਤਗਮੇ ਦੀ ਉਮੀਦ ਟੁੱਟੀ

ਓਲੰਪਿਕ ਮਹਿਲਾ ਹਾਕੀ: ਭਾਰਤ ਲਈ ਸੋਨ ਤਗਮੇ ਦੀ ਉਮੀਦ ਟੁੱਟੀ

ਅਰਜਨਟੀਨਾ ਦੀ ਟੀਮ ਨੇ 2-1 ਨਾਲ ਹਰਾਇਆ; ਕਾਂਸੀ ਦੇ ਤਗਮੇ ਲਈ ਭਾਰਤੀ ਖਿਡ...

ਕੇਂਦਰ ਨੇ ਪੰਜਾਬ ਦੇ ਹੱਕਾਂ ’ਤੇ ਦੋਹਰਾ ਡਾਕਾ ਮਾਰਿਆ: ਸਿੱਧੂ

ਕੇਂਦਰ ਨੇ ਪੰਜਾਬ ਦੇ ਹੱਕਾਂ ’ਤੇ ਦੋਹਰਾ ਡਾਕਾ ਮਾਰਿਆ: ਸਿੱਧੂ

ਕਿਸਾਨਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਕੀਤਾ ਦਾਅਵਾ

ਓਲੰਪਿਕ ਕੁਸ਼ਤੀ: ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਫਾਈਨਲ ਵਿੱਚ

ਓਲੰਪਿਕ ਕੁਸ਼ਤੀ: ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਫਾਈਨਲ ਵਿੱਚ

ਚਾਂਦੀ ਦਾ ਤਗਮਾ ਪੱਕਾ ਕੀਤਾ, ਸੈਮੀ-ਫਾਈਨਲ ਵਿੱਚ ਕਜ਼ਾਖਸਤਾਨ ਦੇ ਸਾਨਾਯੇ...

ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦਿੱਤਾ ਜਾਵੇ: ਸੁਖਬੀਰ

ਸ਼ਹਿਰ

View All