DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਵੱਲੋਂ ਰਾਜਪਾਲ ਖ਼ਿਲਾਫ਼ ਪੁਤਲੇ ਫੂਕ ਮੁਜ਼ਾਹਰੇ

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਰਿਆਈ ਪਾਣੀਆਂ ਦੇ ਮਾਮਲੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਸਥਾਈ ਮੈਂਬਰੀ ਖ਼ਤਮ ਕਰਨ ਦੇ ਰੋਸ ਵਜੋਂ ਲੋਕ ਭਵਨ ਵੱਲ ਮਾਰਚ ਕਰ ਰਹੇ ਕਿਸਾਨਾਂ ’ਤੇ ਚੰਡੀਗੜ੍ਹ ਪੁਲੀਸ ਵੱਲੋਂ ਕੀਤੇ ਜਬਰ ਖ਼ਿਲਾਫ਼ ਅੱਜ ਪਿੰਡ ਲੌਂਗੋਵਾਲ...

  • fb
  • twitter
  • whatsapp
  • whatsapp
featured-img featured-img
ਲੌਂਗੋਵਾਲ ਵਿੱਚ ਮੁਜ਼ਾਹਰਾ ਕਰਦੇ ਹੋਏ ਕਿਸਾਨ।
Advertisement

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਰਿਆਈ ਪਾਣੀਆਂ ਦੇ ਮਾਮਲੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਸਥਾਈ ਮੈਂਬਰੀ ਖ਼ਤਮ ਕਰਨ ਦੇ ਰੋਸ ਵਜੋਂ ਲੋਕ ਭਵਨ ਵੱਲ ਮਾਰਚ ਕਰ ਰਹੇ ਕਿਸਾਨਾਂ ’ਤੇ ਚੰਡੀਗੜ੍ਹ ਪੁਲੀਸ ਵੱਲੋਂ ਕੀਤੇ ਜਬਰ ਖ਼ਿਲਾਫ਼ ਅੱਜ ਪਿੰਡ ਲੌਂਗੋਵਾਲ ਅਤੇ ਢੱਡਰੀਆਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕਿਆ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀ ਕੇ ਯੂ ਏਕਤਾ ਉਗਰਾਹਾਂ ਦੇ ਬਲਾਕ ਆਗੂ ਬੂਟਾ ਸਿੰਘ, ਬੀ ਕੇ ਯੂ ਡਕੌਦਾ ਦੇ ਬਲਾਕ ਆਗੂ ਦਰਬਾਰਾ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਆਪਣਾ ਕੰਟਰੋਲ ਕਰਨ ਲਈ ਨਵੇਂ ਨਵੇਂ ਫੈਸਲੇ ਲੈ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਪੰਜਾਬ, ਹਰਿਆਣਾ, ਰਾਜਸਥਾਨ ਰਾਜਾਂ ਦੇ ਪਾਣੀਆਂ ਦਾ ਮਾਮਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਇਸੇ ਤਰ੍ਹਾਂ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਨੂੰ ਲਗਾਤਾਰ ਪੰਜਾਬ ਨੂੰ ਦੇਣ ਤੋਂ ਕੇਂਦਰ ਸਰਕਾਰ ਪਾਸਾ ਵੱਟ ਰਹੀ ਹੈ। ਚੰਡੀਗੜ੍ਹ ਯੂਨੀਵਰਸਿਟੀ ਦੀ ਸੈਨੇਟ ਉੱਪਰ ਵੀ ਭਾਜਪਾ ਆਪਣਾ ਪੂਰਨ ਕੰਟਰੋਲ ਕਰਨਾ ਚਾਹੁੰਦੀ ਹੈ। ਇਨ੍ਹਾਂ ਮਾਮਲਿਆਂ ਸਬੰਧੀ ਹੀ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਪੰਜਾਬ ਦੇ ਕਿਸਾਨ ਚੰਡੀਗੜ੍ਹ ਜਾ ਰਹੇ ਸਨ, ਜਿਨ੍ਹਾਂ ’ਤੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਭਗਵੰਤ ਮਾਨ ਸਰਕਾਰ ਦੀ ਮਿਲੀਭੁਗਤ ਨਾਲ ਚੰਡੀਗੜ੍ਹ ਪੁਲੀਸ ਨੇ ਜਬਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਸਰਕਾਰਾਂ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ।

ਸੁਨਾਮ ਊਧਮ ਸਿੰਘ ਵਾਲਾ (ਸਤਨਾਮ ਸਿੰਘ ਸੱਤੀ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ’ਚ ਸਥਾਨਕ ਆਈ ਟੀ ਆਈ ਚੌਕ ਨੇੜੇ ਭਾਜਪਾ ਅਤੇ ਰਾਜਪਾਲ ਪੰਜਾਬ ਦੇ ਪੁਤਲੇ ਫੂਕੇ ਗਏ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਜਸਵੰਤ ਸਿੰਘ, ਸੁਖਪਾਲ ਸਿੰਘ ਮਾਣਕ ਕਣਕਵਾਲ, ਰਾਮਸ਼ਰਨ ਸਿੰਘ ਉਗਰਾਹਾਂ ਨੇ ਕਿਸਾਨਾਂ ’ਤੇ ਕੀਤੇ ਗਏ ਜਬਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਮੁੱਢ ਤੋਂ ਹੀ ਪੰਜਾਬ ਵਿਰੋਧੀ ਰਹੀ ਹੈ ਅਤੇ ਕਿਸਾਨਾਂ ਤੇ ਤਸ਼ੱਦਦ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਖਿਲਾਫ਼ ਰਣਨੀਤੀ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ 21 ਮਈ ਦੀ ਮੀਟਿੰਗ ਉਪਰੰਤ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Advertisement

Advertisement
Advertisement
×