DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਨੇ ਪ੍ਰਧਾਨ ਮੰਤਰੀ ਤੇ ਰਾਜਪਾਲ ਦੇ ਪੁਤਲੇ ਫੂਕੇ

ਚੰਡੀਗੜ੍ਹ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਦਾ ਨੋਟਿਸ ਲੈਂਦਿਆਂ ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਮੁਜ਼ਾਹਰੇ ਕੀਤੇ ਗਏ। ਜਾਣਕਾਰੀ ਅਨੁਸਾਰ ਇੱਥੇ ਨਹਿਰੂ ਪਾਰਕ ਵਿੱਚ ਇਕੱਤਰਤਾ ਮਗਰੋਂ ਪੁਰਾਣੇ ਬੱਸ ਸਟੈਂਡ ਚੌਕ ਤੱਕ ਰੋਸ ਮਾਰਚ ਕਰਨ ਮਗਰੋਂ...

  • fb
  • twitter
  • whatsapp
  • whatsapp
featured-img featured-img
ਭਵਾਨੀਗੜ੍ਹ ਵਿੱਚ ਕੇਂਦਰ ਸਰਕਾਰ ਤੇ ਰਾਜਪਾਲ ਦੇ ਪੁਤਲੇ ਫੂਕਦੇ ਹੋਏ ਕਿਸਾਨ। -ਫੋਟੋ: ਮੱਟਰਾਂ
Advertisement

ਚੰਡੀਗੜ੍ਹ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਦਾ ਨੋਟਿਸ ਲੈਂਦਿਆਂ ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਮੁਜ਼ਾਹਰੇ ਕੀਤੇ ਗਏ। ਜਾਣਕਾਰੀ ਅਨੁਸਾਰ ਇੱਥੇ ਨਹਿਰੂ ਪਾਰਕ ਵਿੱਚ ਇਕੱਤਰਤਾ ਮਗਰੋਂ ਪੁਰਾਣੇ ਬੱਸ ਸਟੈਂਡ ਚੌਕ ਤੱਕ ਰੋਸ ਮਾਰਚ ਕਰਨ ਮਗਰੋਂ ਰਾਜਪਾਲ ਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਗਏ। ਇਸ ਮੌਕੇ ਕਿਸਾਨ ਆਗੂ ਬਲਰਾਜ ਜੋਸ਼ੀ, ਕਰਮ ਸਿੰਘ, ਹਰਬੰਸ ਦਦਹੇੜਾ, ਰਾਜਿੰਦਰ ਧਾਲੀਵਾਲ, ਦਰਸ਼ਨ ਬੇਲੂਮਾਜਰਾ, ਦਵਿੰਦਰ ਸਿੰਘ ਪੂਨੀਆ, ਹਰਦੀਪ ਸਿੰਘ ਸਾਬਕਾ ਸੈਨਿਕ ਆਗੂ, ਸੁਰਿੰਦਰ ਸਿੰਘ ਖ਼ਾਲਸਾ ਅਤੇ ਹਰਜੀਤ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪਾਣੀਆਂ ਦੇ ਮਸਲੇ ਹੱਲ ਕਰਾਉਣ ਲਈ ਗਵਰਨਰ ਹਾਊਸ ਵੱਲ ਸ਼ਾਂਤਮਈ ਢੰਗ ਨਾਲ ਜਾਂਦੇ ਕਿਸਾਨਾਂ ਨੂੰ ਬੈਰੀਕੇਡਾਂ ਨਾਲ ਰੋਕਿਆ ਗਿਆ। ਕਿਸਾਨਾਂ ਵੱਲੋਂ ਜਿਵੇਂ ਹੀ ਪੰਜਾਬ ਦੀ ਹੱਦ ’ਤੇ ਲਾਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਜਿਸ ਨਾਲ ਕਾਫੀ ਕਿਸਾਨ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਤੇ ਇਹ ਬਣਾਈ ਵੀ ਪੰਜਾਬ ਦੇ ਪਿੰਡਾਂ ਦਾ ਉਜਾੜਾ ਕਰ ਕੇ ਗਈ ਹੈ ਪਰ ਹੁਣ ਮਸਲਿਆਂ ਦੇ ਹੱਲ ਲਈ ਆਪਣੀ ਹੀ ਰਾਜਧਾਨੀ ’ਚ ਵੀ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਇਹ ਸਭ ਰਾਜਪਾਲ ਅਤੇ ਭਾਜਪਾ ਦੀ ਸ਼ਹਿ ’ਤੇ ਹੋਇਆ ਹੈ।

ਸੰਗਰੂਰ (ਗੁਰਦੀਪ ਸਿੰਘ ਲਾਲੀ): ਚੰਡੀਗੜ੍ਹ ਵਿੱਚ ਲਾਠੀਚਾਰਜ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੋਰਚੇ ’ਚ ਸ਼ਾਮਲ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਦਾ ਪੁਤਲਾ ਫ਼ੂਕਦਿਆਂ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ ਅਤੇ ਦੋਵਾਂ ਨੂੰ ਕਿਸਾਨ ਵਿਰੋਧੀ ਆਖਦਿਆਂ ਨਾਅਰੇਬਾਜ਼ੀ ਕੀਤੀ। ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਕਿਸਾਨ ਅੱਜ ਡੀ ਸੀ ਦਫ਼ਤਰ ਅੱਗੇ ਇਕੱਠੇ ਹੋਏ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕਿਆ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਰੋਹੀ ਸਿੰਘ ਮੰਗਵਾਲ, ਐਡਵੋਕੇਟ ਕਿਰਨਜੀਤ ਸਿੰਘ ਸੇਖੋਂ, ਸਰਬਜੀਤ ਸਿੰਘ ਵੜੈਚ, ਹਰਮੇਲ ਸਿੰਘ ਸੁਨਾਮ,ਜਗਜੀਤ ਸਿੰਘ ਭੁਟਾਲ ਆਦਿ ਨੇ ਸੰਬੋਧਨ ਕੀਤਾ।

Advertisement

ਭਵਾਨੀਗੜ੍ਹ, (ਮੇਜਰ ਸਿੰਘ ਮੱਟਰਾਂ): ਚੰਡੀਗੜ੍ਹ ਵਿੱਚ ਲਾਠੀਚਾਰਜ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਐੱਸ ਡੀ ਐੱਮ ਭਵਾਨੀਗੜ੍ਹ ਦੇ ਦਫਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫੂਕੇ ਗਏ। ਇਸ ਮੌਕੇ ਬੀ ਕੇ ਯੂ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੀਕੇਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਜਿੰਦਰ ਸਿੰਘ ਘਰਾਚੋਂ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕੁਲਵਿੰਦਰ ਸਿੰਘ ਮਾਝਾ ਮੌਜੂਦ ਸਨ।

Advertisement

ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂਬਲਾਕ ਦਿੜ੍ਹਬਾ ਵੱਲੋਂ ਮਹਿਲਾਂ, ਦਿੜ੍ਹਬਾ ਅਤੇ ਕੌਹਰੀਆਂ ਵਿੱਚ ਪ੍ਰਦਰਸ਼ਨ ਕਰਦਿਆਂ ਸਰਕਾਰ ਦੇ ਪੁਤਲੇ ਸਾੜੇ ਗਏ। ਇਸ ਮੌਕੇ ਕਿਸਾਨ ਆਗੂ ਅਮਨਦੀਪ ਸਿੰਘ, ਖਜ਼ਾਨਚੀ ਜਗਦੀਪ ਸਿੰਘ ਮਹਿਲਾਂ, ਮਿਸ਼ਰਾ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਖੇੜੀ ਨਾਗਾ ਤੇ ਹਰਬੰਸ ਸਿੰਘ ਦਿੜ੍ਹਬਾ ਨੇ ਸੰਬੋਧਨ ਕੀਤਾ।

ਸਮਾਣਾ, (ਸੁਭਾਸ਼ ਚੰਦਰ): ਇੱਥੇ ਕੇਂਦਰ ਸਰਕਾਰ ਅਤੇ ਰਾਜਪਾਲ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ, ਜਰਨੈਲ ਸਿੰਘ ਕੋਟਲੀ, ਅਵਤਾਰ ਸਿੰਘ ਦੋਦੜਾ ਤੇ ਜਸਵੀਰ ਸਿੱਘ ਫਤਿਹਪੁਰ ਆਦਿ ਹਾਜ਼ਰ ਸਨ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਗਏ ਕਿਸਾਨਾਂ ਉੱਪਰ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਰਾਜਪਾਲ ਦਾ ਪੁਤਲਾ ਫੂਕਿਆ ਗਿਆ। ਬੁਲਾਰਿਆਂ ਵਿੱਚ ਗੁਰਪ੍ਰੀਤ ਸਿੰਘ, ਬਹਾਦਰ ਸਿੰਘ ਭੁਟਾਲ, ਬਲਵੀਰ ਸਿੰਘ ਜਲੂਰ, ਮਾਸਟਰ ਰਘਵੀਰ ਸਿੰਘ ਆਦਿ ਸ਼ਾਮਲ ਸਨ।

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਬਲਬੇੜ੍ਹਾ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸਨੌਰ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫੂਕੇ। ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਮਰਦਾਂਹੇੜੀ, ਸਤਿਗੁਰ ਸਿੰਘ, ਰਣਜੀਤ ਸਿੰਘ ਜਾਫਰਪੁਰ, ਸ਼ਮਸ਼ੇਰ ਸਿੰਘ ਡੰਡੋਆ, ਗੁਰਮੀਤ ਸਿੰਘ, ਸ਼ਿੰਗਾਰਾ ਸਿੰਘ ਤੇ ਭੋਲਾ ਸਿੰਘ ਮੌਜੂਦ ਸਨ।

Advertisement
×