ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਵੱਲੋਂ ਇਕ ਬੈਂਕ ਦੇ ਮੈਨੇਜਰ ਤੋਂ ਕਥਿਤ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਕਰਜ਼ਾ ਨਾ ਮੋੜਨ ’ਤੇ 20...
Advertisement
ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਵੱਲੋਂ ਇਕ ਬੈਂਕ ਦੇ ਮੈਨੇਜਰ ਤੋਂ ਕਥਿਤ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਕਰਜ਼ਾ ਨਾ ਮੋੜਨ ’ਤੇ 20 ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਦੀ ਜ਼ਮੀਨ ਨਿਲਾਮ ਕਰਨ ਲਈ ਕੱਢੇ ਜਾ ਰਹੇ ਨੋਟਿਸਾਂ ਖ਼ਿਲਾਫ਼ ਲੈਂਡਮਾਰਕ ਬੈਂਕ ਲਹਿਰਾਗਾਗਾ ਅੱਗੇ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਦੇ ਆਗੂ ਰਾਮਫਲ ਸਿੰਘ ਜਲੂਰ, ਜਤਿੰਦਰ ਸਿੰਘ ਜਲੂਰ, ਬੀ ਕੇ ਯੂ ਏਕਤਾ ਮਲਵਈ ਦੇ ਆਗੂ ਹਰਜਿੰਦਰ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਨੇ ਕਿਹਾ ਕਿ
ਜ਼ਮੀਨਾਂ ਦੀ ਨਿਲਾਮੀ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਖੁਦਕੁਸ਼ੀ ਮਾਮਲੇ ’ਚ ਮੈਨੇਜਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
Advertisement
Advertisement
Advertisement
×

