ਕੇਂਦਰੀ ਆਰਡੀਨੈਂਸਾਂ ਖ਼ਿਲਾਫ਼ ਨਾਆਰੇਬਾਜ਼ੀ ਕਰਦੇ ਹੋਏ ਕਿਸਾਨ।

ਭਾਰਤੀ ਕਿਸਾਨ ਯੂਨੀਅਨ ਵੱਲੋਂ ਕੇਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਕੇਂਦਰੀ ਆਰਡੀਨੈਂਸਾਂ ਖ਼ਿਲਾਫ਼ ਨਾਆਰੇਬਾਜ਼ੀ ਕਰਦੇ ਹੋਏ ਕਿਸਾਨ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 13 ਅਗਸਤ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਇਕਾਈ ਚੂੜਲ ਕਲਾ ਦੀ ਚੋਣ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਲਹਿਰਾਗਾਗਾ ਦੇ ਸੀਨੀਅਰ ਮੀਤ ਪ੍ਰਧਾਨ ਲੀਲਾ ਸਿੰਘ ਚੋਟੀਆ ਦੀ ਅਗਵਾਈ ਹੇਠ ਪਿੰਡ ਚੂੜਲ ਕਲਾਂ ’ਚ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਬਲਾਕ ਆਗੂ ਮੱਖਣ ਸਿੰਘ ਪਾਪੜਾ, ਸੁਖਦੇਵ ਸ਼ਰਮਾ ਭੁਟਾਲ ਖੁਰਦ ਤੇ ਮਾਸਟਰ ਗੁਰਚਰਨ ਸਿੰਘ ਖੋਖਰ ਨੇ ਕਿਹਾ ਕਿ ਪਿੰਡ ਚੂੜਲ ਕਲਾਂ ਵਿੱਚ ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ 21 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਦੇ ਪ੍ਰਧਾਨ ਕੁਲਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਵਰਖਾ ਸਿੰਘ, ਵਿੱਤ ਸਕੱਤਰ ਜਗਦੇਵ ਸਿੰਘ ਟੋਨੀ, ਸੱਕਤਰ ਗੁਰਮੀਤ ਸਿੰਘ ਗੁਗਨ, ਪ੍ਰਚਾਰ ਸੱਕਤਰ ਬਾਬੂ ਸਿੰਘ, ਪ੍ਰੈੱਸ ਸੱਕਤਰ ਅਵਤਾਰ ਸਿੰਘ, ਸਹਾਇਕ ਸੱਕਤਰ ਕੁਲਵੰਤ ਸਿੰਘ ਕਾਲਾ, ਸਲਾਹਕਾਰ ਰਾਜਾ ਸਿੰਘ ਨੂੰ ਚੁਣਿਆ ਗਿਆ। ਰੈਲੀ ਕਰਨ ਮਗਰੋਂ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਆਰਡੀਨੈਂਸ ਰੱਦ ਕਰਾਉਣ ਸਬੰਧੀ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇ ਇਹ ਆਰਡੀਨੈਂਸ ਲਾਗੂ ਹੋਏ ਤਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਵਿੱਚ ਵਾਧਾ ਹੋਵੇਗਾ। ਮੋਦੀ ਹਕੂਮਤ ਨੇ ਜੇ ਇਹ ਆਰਡੀਨੈਂਸ ਰੱਦ ਨਾ ਕੀਤੇ ਤਾਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਵੱਡੀ ਲਾਮਬੰਦੀ ਕਰਕੇ ਕੇਂਦਰ ਸਰਕਾਰ ਵਿਰੁੱਧ ਘੋਲਾਂ ’ਚ ਹਿੱਸਾ ਲਿਆ ਜਾਵੇਗਾ। ਇਸ ਰੈਲੀ ਵਿੱਚ ਬਿੱਕਰ ਖੋਖਰ, ਬਿੰਦਰ ਖੋਖਰ, ਹਰਭਗਵਾਨ ਭੁਟਾਲ ਖੁਰਦ ਤੇ ਦਰਸ਼ੀ ਚੋਟੀਆ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All