ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 14 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਪੱਕੇ ਧਰਨੇ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਫਿੱਟ ਲਾਹਣਤਾਂ ਪਾਈਆਂ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਚੌਂਕ, ਹਰਜਿੰਦਰ ਸਿੰਘ ਘਰਾਚੋਂ, ਚਮਕੋਰ ਸਿੰਘ ਲੱਡੀ, ਜਗਤਾਰ ਸਿੰਘ ਲੱਡੀ, ਗੁਰਚੇਤ ਸਿੰਘ ਭੱਟੀਵਾਲ ਕਲਾਂ ਅਤੇ ਸੰਦੀਪ ਸਿੰਘ ਘਰਾਚੋਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਨੂੰ ਕਿਸਾਨ ਸਿਦਕ ਅਤੇ ਦ੍ਰਿੜ ਸੰਘਰਸ਼ ਨਾਲ ਹਰਾ ਕੇ ਮੋਰਚਾ ਫਤਹਿ ਕਰਨਗੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਧਰਨਾ ਜਾਰੀ ਰੱਖਿਆ ਗਿਆ।
ਧੂਰੀ(ਹਰਦੀਪ ਸਿੰਘ ਸੋਢੀ): ਪਿੰਡ ਲੱਡਾ ਕੋਲ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਸੁਖਜੀਤ ਸਿੰਘ ਲੱਡਾ ਦੀ ਅਗਵਾਈ ਹੇਠ 376ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਲਖਮੀਰ ਖੀਰੀ ਦੀ ਘਟਨਾ ਦੀ ਜਾਂਚ ਮੋਜੂਦਾ ਸੁਪਰੀਮ ਕੋਰਟ ਦੇ ਜੱਜਾਂ ਤੋਂ ਕਰਵਾਉਣ ਦੇ ਨਾਲ ਨਾਲ ਕੇਂਦਰ ਸਰਕਾਰ ਅਪਣੇ ਮੰਤਰੀ ਤੋਂ ਫੋਰੀ ਅਸਤੀਫਾ ਲਵੇ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਸੁੱਖਜੀਤ ਸਿੰਘ , ਰਾਮ ਸਿੰਘ ਕੱਕੜਵਾਲ, ਗੁਰਮੀਤ ਕੌਰ ਬੇਨੜਾ, ਹਰਬੰਸ ਸਿੰਘ ਸੋਢੀ, ਹਮੀਰ ਸਿੰਘ,ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ, ਹਰਬੰਸ ਸਿੰਘ ਲੱਡਾ ਹਾਜ਼ਰ ਸਨ।