ਸਬਸਿਡੀ ਦੀ ਆਨ-ਲਾਈਨ ਪ੍ਰਕਿਰਿਆ ਤੋਂ ਕਿਸਾਨ ਔਖੇ

ਸਬਸਿਡੀ ਦੀ ਆਨ-ਲਾਈਨ ਪ੍ਰਕਿਰਿਆ ਤੋਂ ਕਿਸਾਨ ਔਖੇ

ਕਣਕ ਦੇ ਬੀਜ ’ਤੇ ਸਬਸਿਡੀ ਲਈ ਆਨ-ਲਾਈਨ ਪ੍ਰਕਿਰਿਆ ਤੋਂ ਔਖੇ ਲੌਂਗੋਵਾਲ ਇਲਾਕੇ ਦੇ ਕਿਸਾਨ ਜਾਣਕਾਰੀ ਦਿੰਦੇ ਹੋਏ।

ਜਗਤਾਰ ਸਿੰਘ ਨਹਿਲ

ਲੌਂਗੋਵਾਲ, 20 ਅਕਤੂਬਰ

ਖੇਤੀਬਾੜੀ ਵਿਭਾਗ ਰਾਹੀਂ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦੇ ਬੀਜਾਂ ’ਤੇ ਸਬਸਿਡੀ ਦੇਣ ਲਈ ਸ਼ੁਰੂ ਕੀਤੀ ਆਨਲਾਈਨ ਪ੍ਰਕਿਰਿਆ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਈ ਹੈ। ਸਬਸਿਡੀ ਲੈਣ ਲਈ ਇਲਾਕੇ ਦੇ ਕਿਸਾਨ ਮਾਰੇ ਮਾਰੇ ਫਿਰ ਰਹੇ ਹਨ ਅਤੇ ਇੰਟਰਨੈੱਟ ਦੀਆਂ ਦੁਕਾਨਾਂ ਤੋਂ ਮੋਟੀ ਛਿੱਲ ਲੁਹਾਉਣ ਲਈ ਮਜਬੂਰ ਹਨ। ਇਸ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਪੰਚ ਹਰਬੰਸ ਸਿੰਘ ਮੌੜ, ਸਾਬਕਾ ਸਰਪੰਚ ਬੁੱਧ ਸਿੰਘ, ਕਾਲਾ ਸਿੰਘ ਭੁੱਲਰ, ਜਥੇ. ਸੁਰਜੀਤ ਸਿੰਘ ਦੁੱਲਟ, ਨੀਟੂ ਸ਼ਰਮਾ, ਗੁਰਮੀਤ ਸਿੰਘ ਸਰਾਂਓ, ਹਾਕਮ ਸਿੰਘ ਦੁੱਲਟ, ਸੂਬਾ ਸਿੰਘ ਭੁੱਲਰ, ਮੱਖਣ ਸਿੰਘ, ਜਰਨੈਲ ਸਿੰਘ ਮੈਂਬਰ ਅਤੇ ਸਰਪੰਚ ਜਗਦੇਵ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਕਣਕ ਦੇ ਬੀਜਾਂ ’ਤੇ ਸਬਸਿਡੀ ਦੇਣ ਲਈ ਆਨ-ਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਆਨਲਾਈਨ ਫਾਰਮ ਭਰਨ ਦੀ ਔਖੀ ਪ੍ਰਕਿਰਿਆ ਕਿਸਾਨਾਂ ਦੀ ਸਮਝ ਤੋਂ ਬਾਹਰ ਹੈ ਅਤੇ ਇੰਟਰਨੈੱਟ ਦੀਆਂ ਦੁਕਾਨਾਂ ’ਤੇ ਵੀ ਸੌਖਿਆਂ ਰਜਿਸਟ੍ਰੇਸ਼ਨ ਨਹੀਂ ਹੋ ਰਹੀ। ਇਕ ਤਾਂ ਸਰਕਾਰ ਨੇ ਇਸ ਦੀ ਅੰਤਿਮ ਮਿਤੀ ਬਹੁਤ ਘੱਟ ਰੱਖੀ ਹੈ ਦੂਜਾ ਆਨਲਾਈਨ ਪ੍ਰਕਿਰਿਆ ਕਿਸਾਨਾਂ ਦੀ ਸਮਝ ਤੋਂ ਬਾਹਰ ਹੈ ਜਿਸ ਕਾਰਨ ਬਹੁਤੇ ਕਿਸਾਨ ਫਾਰਮ ਭਰਨ ਤੋਂ ਰਹਿ ਗਏ ਹਨ। ਉਨ੍ਹਾਂ ਅੰਤਿਮ ਮਿਤੀ ’ਚ ਵਾਧੇ ਦੇ ਨਾਲ-ਨਾਲ ਸਬਸਿਡੀ ਦੇ ਫਾਰਮ ਸਧਾਰਨ ਤਰੀਕੇ ਨਾਲ ਦਸਤੀ ਜਮ੍ਹਾਂ ਕਰਵਾਉਣ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All