ਕਿਸਾਨਾਂ ਵੱਲੋਂ ਮੋਗਾ ਰੈਲੀ ਲਈ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਲੱਡਾ ’ਚ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 8 ਦੀ ਮੋਗਾ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਬਲਾਕ ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਲੱਡਾ ’ਚ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 8 ਦੀ ਮੋਗਾ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਬਲਾਕ ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ ਅਨੁਸਾਰ 24 ਪਿੰਡਾਂ ਤੋਂ ਪੁੱਜੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਰੈਲੀ ਵਿੱਚ ਕਿਸਾਨਾਂ ਦੀ ਸ਼ਮੂਲਅਤ ਲਈ ਬੱਸਾਂ ਤੇ ਹੋਰ ਵਾਹਨਾਂ ਰਾਹੀਂ ਸੈਂਕੜੇ ਕਿਸਾਨਾਂ ਨੂੰ ਮੋਗਾ ਲਿਜਾਣ ਲਈ ਪ੍ਰਬੰਧ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੂੰ ਪਿੰਡਾਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮੀਟਿੰਗ ਵਿੱਚ ਬਲਾਕ ਆਗੂ ਰਾਮ ਸਿੰਘ ਕੱਕੜਵਾਲ, ਕਰਮਜੀਤ ਸਿੰਘ ਬੇਨੜਾ, ਬਾਬੂ ਸਿੰਘ ਮੂਲੋਵਾਲ, ਜਰਨੈਲ ਸਿੰਘ ਸੁਲਤਾਨਪੁਰ ਤੇ ਕਰਮਜੀਤ ਸਿੰਘ ਭਲਵਾਨ ਨੇ ਸੰਬੋਧਨ ਕੀਤਾ।
Advertisement
Advertisement