DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Police action: ਪੁਲੀਸ ਵਧੀਕੀ ਖ਼ਿਲਾਫ਼ ਕਿਸਾਨਾਂ ਵੱਲੋਂ ਥਾਣਿਆਂ ਅੱਗੇ ਧਰਨੇ

ਪੰਜਾਬ ਸਰਕਾਰ ’ਤੇ ਨਸ਼ਿਆਂ ਦੀ ਥਾਂ ਪੀੜਤ ਪਰਿਵਾਰਾਂ ਖ਼ਿਲਾਫ਼ ਯੁੱਧ ਛੇਡ਼ਨ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
featured-img featured-img
ਥਾਣਾ ਸਦਰ ਬਾਲੀਆਂ ਅੱਗੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਬਲਾਕ ਇਕਾਈ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਮਾਨਸਾ ਵਿੱਚ ਭੰਮੇ ਕਲਾਂ ਦੇ ਨੌਜਵਾਨ ਦੀ ਮ੍ਰਿਤਕ ਦੇਹ ਖੋਹਣ ਅਤੇ ਲੋਕਾਂ ਖ਼ਿਲਾਫ਼ ਪੁਲੀਸ ਵਧੀਕੀ ਦੇ ਵਿਰੋਧ ਵਿੱਚ ਥਾਣਾ ਸਦਰ ਬਾਲੀਆਂ ਅੱਗੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਅਤੇ ਚਮਕੌਰ ਸਿੰਘ ਲੱਡੀ ਆਦਿ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਅਧੀਨ ਪੈਂਦੇ ਪਿੰਡ ਭੰਮੇ ਕਲਾਂ ਵਿਚ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ। ਇਨਸਾਫ਼ ਲਈ ਮ੍ਰਿਤਕ ਦੇਹ ਨੂੰ ਮਾਨਸਾ ਮੋਰਚੇ ਵਿਚ ਲਿਜਾ ਰਹੇ ਪਰਿਵਾਰ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਘੇਰ ਕੇ ਪੁਲੀਸ ਵੱਲੋਂ ਜਬਰ ਕੀਤਾ ਗਿਆ, ਪੀੜਤ ਪਰਿਵਾਰ ਕੇ ਮੈਂਬਰਾਂ ਅਤੇ ਕਈ ਹੋਰ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁਲੀਸ ਨੌਜਵਾਨ ਦੀ ਮ੍ਰਿਤਕ ਦੇਹ ਖੋਹ ਕੇ ਲੈ ਗਈ। ਆਗੂਆਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਅਸਲ ਵਿੱਚ ‘ਯੁੱਧ ਪੀੜਤ ਪਰਿਵਾਰਾਂ ਵਿਰੁੱਧ’ ਬਣ ਚੁੱਕਿਆ ਹੈ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਮਾਨਸਾ ਪੁਲੀਸ ਵੱਲੋਂ ਨਸ਼ੇ ਦੀ ਪੀੜਤ ਲੋਕਾਂ ਉਤੇ ਕੀਤੇ ਪੁਲੀਸ ਜ਼ਬਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਜਸਵੀਰ ਸਿੰਘ ਗੱਗੜ੍ਹਪੁਰ, ਹਰਜਿੰਦਰ ਸਿੰਘ ਘਰਾਚੋਂ, ਕਸ਼ਮੀਰ ਸਿੰਘ ਆਲੋਅਰਖ, ਸਤਵਿੰਦਰ ਸਿੰਘ ਘਰਾਚੋਂ ਅਤੇ ਕਰਮ ਚੰਦ ਪੰਨਵਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੇ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ, ਪੁਲੀਸ ਲਾਠੀਚਾਰਜ ਕਰ ਕੇ ਮ੍ਰਿਤਕ ਦੇਹ ਖੋਹ ਲਈ ਗਈ।

Advertisement

Advertisement

ਕਿਸਾਨ ਆਗੂ ਘੱਗਾ ਦੀ ਮੈਂਬਰਸ਼ਿਪ ਖ਼ਾਰਜ

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਸਰਬਸੰਮਤੀ ਨਾਲ ਪਾਤੜਾਂ ਬਲਾਕ ਦੇ ਪ੍ਰਧਾਨ ਅਮਰੀਕ ਸਿੰਘ ਘੱਗਾ ਨੂੰ ਜਥੇਬੰਦਕ ਵਿਰੋਧੀ ਗਤੀਵਿਧੀਆਂ ਅਤੇ ਅਹੁਦਿਆਂ ਖ਼ਿਲਾਫ਼ ਪ੍ਰਚਾਰ ਕਰਨ ਦੇ ਦੋਸ਼ ਹੇਠ ਬਲਾਕ ਪ੍ਰਧਾਨ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਕ ਸਿੰਘ ਭੁਟਾਲ, ਜਗਤਾਰ ਕਾਲਾਝਾੜ ਤੇ ਅਮਰੀਕ ਸਿੰਘ ਗੰਢੂਆਂ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਸੁਖਮਿੰਦਰ ਸਿੰਘ ਬਾਰਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਜਥੇਬੰਦੀ ਦਾ ਉਸ ਨਾਲ ਕੋਈ ਸਬੰਧ ਨਹੀਂ ਰਹੇਗਾ। ਇਸ ਦੇ ਨਾਲ ਹੀ ਇੱਕ ਹੋਰ ਮਤੇ ਰਾਹੀਂ ਜਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦਾ ਅਸਤੀਫ਼ਾ ਵੀ ਪ੍ਰਵਾਨ ਕਰ ਲਿਆ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਥੇਬੰਦਕ ਲੀਹ ਤੋਂ ਉਲਟ ਕਾਰਵਾਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement
×