ਕਿਸਾਨਾਂ ਨੇ ਰਿਲਾਇੰਸ ਐਕਸਚੇਂਜ ਨੂੰ ਲਾਇਆ ਤਾਲਾ

ਕਿਸਾਨਾਂ ਨੇ ਰਿਲਾਇੰਸ ਐਕਸਚੇਂਜ ਨੂੰ ਲਾਇਆ ਤਾਲਾ

ਸੰਗਰੂਰ-ਬਰਨਾਲਾ ਰੋਡ ’ਤੇ ਰਿਲਾਇੰਸ ਕੰਪਨੀ ਦੀ ਐਕਸਚੇਂਜ ਨੂੰ ਤਾਲਾ ਜੜ ਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਅਕਤੂਬਰ

ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਤਹਿਤ ਇਥੇ ਰੇਲਵੇ ਸਟੇਸ਼ਨ ’ਤੇ ਡਟੇ ਸੈਂਕੜੇ ਕਿਸਾਨਾਂ ਵੱਲੋਂ ਅੱਜ ਬਰਨਾਲਾ ਰੋਡ ’ਤੇ ਸਥਿਤ ਅੰਬਾਨੀ ਦੀ ਰਿਲਾਇੰਸ ਕੰਪਨੀ ਦੀ ਐਕਸਚੇਂਜ ਨੂੰ ਤਾਲਾ ਜੜ ਦਿੱਤਾ ਗਿਆ ਤੇ ਐਕਸਚੇਂਜ ’ਚ ਲੱਗੇ ਸਪਲਾਈ ਟਰਾਂਸਫਾਰਮਰ ਦੀ ਸਵਿੱਚ ਕੱਟ ਦਿੱਤੀ। ਕਿਸਾਨਾਂ ਨੇ ਐਕਸਚੇਂਜ ਅੱਗੇ ਵਿਸ਼ਾਲ ਰੋਸ ਰੈਲੀ ਕਰਕੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੇੜਲੇ ਸਾਥੀ ਅੰਬਾਨੀ ਦੀ ਰਿਲਾਇੰਸ ਕੰਪਨੀ ਨੂੰ ਪੰਜਾਬ ਵਿੱਚ ਨਹੀਂ ਚੱਲਣ ਦਿੱਤਾ ਜਾਵੇਗਾ। ਸੈਂਕੜੇ ਕਿਸਾਨ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਰੋਸ ਧਰਨੇ ’ਚ 26ਵੇਂ ਦਿਨ ਵੀ ਡਟੇ ਰਹੇ।

ਬਾਅਦ ਦੁਪਹਿਰ ਦੋ ਵਜੇ ਟਰੈਕਟਰ-ਟਰਾਲੀਆਂ, ਬੱਸਾਂ, ਟੈਂਪੂਆਂ ਆਦਿ ’ਤੇ ਸਵਾਰ ਹੋ ਕੇ ਕਾਫਲੇ ਦੇ ਰੂਪ ਵਿੱਚ ਬਰਨਾਲਾ ਰੋਡ ਸਥਿਤ ਰਿਲਾਇੰਸ ਕੰਪਨੀ ਦੀ ਐਕਸਚੇਂਜ ਅੱਗੇ ਪੁੱਜੇ ਤੇ ਤਾਲਾ ਜੜ ਦਿੱਤਾ। ਰੋਸ ਧਰਨੇ ਦੌਰਾਨ ਬੁਲਾਰਿਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੜੀਅਲ ਰਵੱਈਏ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ ਦੇ ਬਲਾਕ ਧੂਰੀ ਦੇ ਪ੍ਰਧਾਨ ਸ਼ਿਆਮ ਦਾਸ ਕਾਂਝਲੀ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਸੰਗਰੂਰ ਦੇ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, ਪੰਜਾਬ ਕਿਸਾਨ ਯੂਨੀਅਨ ਦੇ ਬਲਵੀਰ ਸਿੰਘ ਜਲੂਰ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਵਾਲ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੁਖਪਾਲ ਸਿੰਘ,ਕੁਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ ਤੇ ਕਿਸਾਨ ਆਗੂ ਅਤਵਾਰ ਸਿੰਘ ਬਾਦਸ਼ਾਹਪੁਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕੱਲ੍ਹ ਜ਼ੁਬਾਨੀ ਹੁਕਮਾਂ ਰਾਹੀਂ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ’ਤੇ ਰੋਕ ਲਾਉਣਾ ਸਾਬਤ ਕਰਦਾ ਹੈ ਕਿ ਜਿੱਥੇ ਪਹਿਲਾਂ ਮੋਦੀ ਨੇ ਖੇਤੀ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਹੁਣ ਪੰਜਾਬ ਦੇ ਵਪਾਰੀਆਂ ਤੇ ਆਮ ਲੋਕਾਂ ਖ਼ਿਲਾਫ਼ ਇਹ ਫ਼ੈਸਲਾ ਲੈ ਕੇ ਪੂਰੇ ਪੰਜਾਬ ਨੂੰ ਤਬਾਹ ਕਰਨ ’ਤੇ ਤੁਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੇਹੂਦਾ ਫੈਸਲਿਆਂ ਤੋਂ ਪੰਜਾਬ ਦੇ ਲੋਕ ਡਰਨ ਵਾਲੇ ਨਹੀਂ ਤੇ ਜਿਸ ਤਰ੍ਹਾਂ ਪਹਿਲਾਂ ਇਕਮੁੱਠ ਹੋ ਕੇ ਲੜਾਈ ਲੜ ਰਹੇ ਹਨ, ਹੁਣ ਵੀ ਸਾਰਾ ਪੰਜਾਬ ਇੱਕਮੁੱਠ ਹੋ ਕੇ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਤੇ ਮੋਦੀ ਦੇ ਅਜਿਹੇ ਲੋਕਮਾਰੂ ਫ਼ੈਸਲਿਆਂ ਖ਼ਿਲਾਫ਼ ਡਟ ਕੇ ਸੰਘਰਸ਼ ਕਰੇਗਾ।

ਰੋਸ ਧਰਨੇ ਨੂੰ ਕਿਸਾਨ ਆਗੂ ਜਰਨੈਲ ਸਿੰਘ ਜਨਾਲ, ਜਸਦੀਪ ਸਿੰਘ ਬਹਾਦਰਪੁਰ, ਗੁਰਮੇਲ ਸਿੰਘ ਲੌਂਗੋਵਾਲ, ਹਰੀ ਸਿੰਘ ਮਹਿਲਾ, ਨਰੰਜਣ ਸਿੰਘ ਸਫੀਪੁਰ, ਭਰਪੂਰ ਸਿੰਘ ਬੂਲਾਪੁਰ, ਹਰਜੀਤ ਸਿੰਘ ਮੰਗਵਾਲ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All