ਪੱਤਰ ਪ੍ਰੇਰਕ
ਲਹਿਰਾਗਾਗਾ, 20 ਮਾਰਚ
ਇੱਥੇ ਅਨਾਜ ਮੰਡੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸੌਰ ਦੀ ਅਗਵਾਈ ਹੇਠ ਪਿੰਡਾਂ ਦੀਆਂ ਇਕਾਈਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਬਲਾਕ ਦੇ 26 ਪਿੰਡਾਂ ਦੀਆਂ ਇਕਾਈਆਂ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਲਖੀਮਪੁਰ ਖੀਰੀ ਮਾਮਲੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ 21 ਮਾਰਚ ਨੂੰ ਡੀਸੀ ਹੈੱਡਕੁਆਰਟਰਾਂ ਅੱਗ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਮੁਜ਼ਾਹਰੇ ਸਬੰਧੀ ਪਿੰਡਾਂ ਅੰਦਰ ਆਗੂਆਂ ਦੀਆਂ ਡਿਊਟੀਆਂ ਲਾਈ ਗਈਆਂ ਹਨ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਨਾ ਦੇਣਾ ਕਿਸਾਨਾਂ ਨਾਲ ਵੱਡਾ ਧੋਖਾ ਹੈ।
ਸੰਦੌੜ (ਪੱਤਰ ਪ੍ਰੇਰਕ): ਬੀਕੇਯੂ (ਉਗਰਾਹਾਂ) ਬਲਾਕ ਅਹਿਮਦਗੜ੍ਹ ਇਕਾਈ ਵੱਲੋਂ ਬਲਾਕ ਪ੍ਰਧਾਨ ਸ਼ੇਰ ਸਿੰਘ ਮਹੋਲੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਮੁਜ਼ਾਹਰਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕੇਂਦਰ ਸਰਕਾਰ ਉਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਵੀ ਲਾਏ ਗਏ।