DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਅਰੋੜਾ ਦਾ ਵਿਰੋਧ

ਲੌਂਗੋਵਾਲ ਵਿੱਚ ਭਾਰੀ ਪੁਲੀਸ ਬਲ ਤਾਇਨਾਤ; ‘ਆਪ’ ਪ੍ਰਧਾਨ ’ਤੇ ਸਵਾਲਾਂ ਤੋਂ ਭੱਜਣ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਲੌਂਗੋਵਾਲ ਵਿੱਚ ਪ੍ਰਦਰਸ਼ਨ ਕਰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਆਜ਼ਾਦ ਨੇ ਅੱਜ ਪਿੰਡ ਲੌਂਗੋਵਾਲ ਵਿੱਚ ਦੂਸਰੇ ਦਿਨ ਵੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਰੋਧ ਕੀਤਾ। ਉਹ ਇੱਥੇ ਚੋਣਾਂ ਸਬੰਧੀ ਇਕੱਠ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ। ਇਸੇ ਦੌਰਾਨ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਸਵਾਲ ਜਵਾਬ ਕਰਨ ਲਈ ਪੱਤੀ ਵਡਿਆਣੀ ਵਿੱਚ ਇਕੱਤਰਤਾ ਕੀਤੀ ਗਈ। ਅਮਨ ਅਰੋੜਾ ਦੇ ਆਉਣ ’ਤੇ ਭਾਰੀ ਪੁਲੀਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ। ਕਿਸਾਨਾਂ ਨੇ ‘ਆਪ’ ਸਟੇਜ ਅੱਗੇ ਆਪਣੀ ਸਟੇਜ ਲਾ ਕੇ ਪਾਰਟੀ ਦੇ ਪੰਜਾਬ ਪ੍ਰਧਾਨ ਨੂੰ ਸਵਾਲ ਕੀਤੇ। ਹਾਲਾਂਕਿ, ਕੈਬਨਿਟ ਮੰਤਰੀ ਆਪਣਾ ਬਣਾਇਆ ਪ੍ਰੋਗਰਾਮ ਜਲਦੀ ਨਾਲ ਖਤਮ ਕਰ ਕੇ ਚਲੇ ਗਏ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਲੌਂਗੋਵਾਲ ਤੇ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸੋਨੀ ਨੇ ਦਾਅਵਾ ਕੀਤਾ ਕਿ ਕੈਬਨਿਟ ਮੰਤਰੀ ਨੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ ਕਿਸਾਨਾਂ ਨੂੰ ਇਕੱਠੇ ਹੋਣ ਤੋਂ ਰੋਕਣ ਲਈ ਪਿੰਡ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਿੰਡ ਸਤੌਜ ਆਉਣ ਦੀ ਸੂਰਤ ਵਿੱਚ ਵੀ ਕਿਸਾਨਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪੁਲੀਸ ਦੇ ਕੁੱਝ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਤੇ ਵਰਕਰਾਂ ਨਾਲ ਕਥਿਤ ਧੱਕਾ-ਮੁੱਕੀ, ਗਾਲੀ-ਗਲੋਚ ਤੇ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੀ ਆਈ ਏ ਦਾ ਇੱਕ ਇੰਚਾਰਜ ਜ਼ਿੰਮੇਵਾਰ ਅਧਿਕਾਰੀ ਨਾ ਹੋ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਜੋਂ ਵੱਧ ਭੂਮਿਕਾ ਨਿਭਾਅ ਰਿਹਾ ਹੈ।

ਉਨ੍ਹਾਂ ਐਲਾਨ ਕੀਤਾ ਕਿ ਰੋਸ ਵਜੋਂ ਕਿਸਾਨ ਜੱਥੇਬੰਦੀਆਂ ਵੱਲੋਂ ਸਬੰਧਤ ਅਧਿਕਾਰੀਆਂ ’ਤੇ ਬਣਦੀ ਕਾਰਵਾਈ ਲਈ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਵਿੱਚ 25 ਮਈ ਨੂੰ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਦੇ ਰੋਸ ਮੁਜ਼ਾਹਰੇ ਨੂੰ ਅਮਰ ਲੌਂਗੋਵਾਲ, ਸੁਖਦੇਵ ਸਿੰਘ, ਦਰਬਾਰਾ ਸਿੰਘ, ਬਲਜਿੰਦਰ ਸਿੰਘ, ਖੜਕ ਸਿੰਘ, ਰੂਪ ਸਿੰਘ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement
×