ਕਿਸਾਨ ਜਥੇਬੰਦੀ ਨੇ ਪੰਜਾਬ ਤੇ ਕੇਂਦਰ ਸਰਕਾਰਾਂ ਦੇ ਪੁਤਲੇ ਸਾੜੇ
ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਬਲਾਕ ਪ੍ਰਧਾਨ ਮਨਦੀਪ ਸਿੰਘ ਦੀ ਅਗਵਾਈ ਵਿੱਚ ਪਿੰਡ ਭੂਤਗੜ੍ਹ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਤੇ ਇਕੱਠੇ ਹੋਏ ਕਿਸਾਨਾਂ ਨੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਤੇ ਰੋਸ ਪ੍ਰਗਟ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬਲਾਕ ਪ੍ਰਧਾਨ ਮਨਦੀਪ ਸਿੰਘ ਨੇ ਕਿਹਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਪਿਛਲੇ ਅੰਦੋਲਨ ਦੇ ਦਰਮਿਆਨ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਹੋਏ ਨੁਕਸਾਨ ਦੀ ਭਰਪਾਈ, ਬਿਜਲੀ ਬੋਰਡ ਨੂੰ ਨਿੱਜੀ ਹੱਥਾਂ ਵਿੱਚ ਦੇਣ, ਚਿੱਪ ਵਾਲੇ ਮੀਟਰ ਰੋਕਣ ਅਤੇ ਕਿਸਾਨਾਂ ’ਤੇ ਪਰਾਲੀ ਨੂੰ ਅੱਗ ਲਾਉਣ ਦੇ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ, ਜੇ ਕਿਸਾਨਾਂ ਤੇ ਬਣਾਏ ਕੇਸ ਰੱਦ ਨਾ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕਰਾਂਗੇ । ਇਸ ਮੋਕੇ ਕਿਸਾਨ ਆਗੂ ਯਾਦਵਿੰਦਰ ਸਿੰਘ ਬੁਰੜ, ਹਰਜੀਤ ਸਿੰਘ, ਮੁਖਤਿਆਰ ਸਿੰਘ ਹਾਜ਼ਰ ਸਨ।
ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
Advertisementਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਬਲਾਕ ਪ੍ਰਧਾਨ ਮੱਖਣ ਸਿੰਘ ਪਾਪੜਾ ਦੀ ਅਗਵਾਈ ਵਿੱਚ ਪਿੰਡ ਗੌਬਿੰਦਗੜ, ਚੌਟੀਆ ਚੂਲੜ ਸਣੇ ਵੱਖ-ਵੱਖ ਪਿੰਡਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਕਿਸਾਨਾਂ ਨੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਤੇ ਰੋਸ ਪ੍ਰਗਟ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬਲਾਕ ਪ੍ਰਧਾਨ ਮੱਖਣ ਸਿੰਘ ਬਲਜੀਤ ਸਿੰਘ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਨਾ ਕੀਤੇ ਗਈ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
