ਹੜ੍ਹਾਂ ਦੀ ਸਥਿਤੀ ਸਬੰਧੀ ਕਿਸਾਨ ਜਥੇਬੰਦੀ ਵੱਲੋਂ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਇੱਕ ਅਹਿਮ ਬੈਠਕ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਉੱਤੇ ਖੁੱਲ੍ਹ ਕੇ ਵਿਚਾਰਾਂ ਹੋਈਆਂ।
ਵੱਖ-ਵੱਖ ਬੁਲਾਰਿਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿੱਚ ਹੜ੍ਹਾਂ ਦੀ ਤਬਾਹੀ ਦਾ ਸਭ ਤੋਂ ਵੱਡਾ ਕਾਰਨ ਮੌਜੂਦਾ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇਂ ਪੰਜਾਬ ਦੇ ਡਰੇਨਾਂ ਦੀ ਸਫ਼ਾਈ ਕੀਤੀ ਜਾਂਦੀ ਤਾਂ ਅੱਜ ਵਰਗੇ ਹਾਲਾਤਾਂ ਦਾ ਸਾਹਮਣਾ ਨਹੀਂ ਕਰਨਾ ਪੈਣਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਬੇਰੁਖੀ ਅਤੇ ਬੇਗੌਰੀ ਕਾਰਨ ਅੱਜ ਕਿਸਾਨ ਮਜ਼ਦੂਰ ਹੜ੍ਹਾਂ ਦੀ ਵੱਡੀ ਮਾਰ ਝੱਲ ਰਹੇ ਹਨ ਜਿੰਨ੍ਹਾਂ ਦੇ ਘਰ ਅਤੇ ਖੇਤ ਤਬਾਹ ਹੋ ਚੁੱਕੇ ਹਨ। ਜਥੇਬੰਦੀ ਨੇ ਮੰਗ ਕੀਤੀ ਕਿ ਇਸ ਮਾੜੇ ਦੌਰ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਬਾਂਹ ਫੜੀ ਜਾਵੇ। ਇਸਦੇ ਨਾ ਹੀ ਉਨ੍ਹਾਂ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹੜ੍ਹ ਮਾਰੇ ਲੋਕਾਂ ਲਈ ਨਕਦ ਰਾਸ਼ੀ, ਕਣਕ, ਡੀਏਪੀ ਖਾਦ, ਯੂਰੀਆ ਖਾਦ ਲਈ ਫੰਡ ਇਕੱਠੇ ਕਰਨ ਦਾ ਅਹਿਦ ਲਿਆ। ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ, ਸੁਖਪਾਲ ਸਿੰਘ, ਜੀਤ ਸਿੰਘ ਗੰਢੂਆਂ ਆਦਿ ਹਾਜ਼ਰ ਸਨ।