ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਜਥੇਬੰਦੀ ਮਲਵਈ ਨੇ 51 ਮੈਂਬਰੀ ਕਮੇਟੀ ਚੁਣੀ

ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਵੱਲੋਂ ਬਲਾਕ ਲਹਿਰਾਗਾਗਾ ਦੇ ਆਗੂ ਕੁਲਦੀਪ ਸਿੰਘ ਅਤੇ ਬਿੰਦਰ ਸਿੰਘ ਰਾਮਗੜ੍ਹ ਸੰਧੂਆਂ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਸੰਧੂਆਂ ’ਚ ਸਰਬਸੰਮਤੀ ਨਾਲ 51 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਸੂਬਾ...
ਮੀਟਿੰਗ ਦੌਰਾਨ ਕਿਸਾਨ ਆਗੂ ਤੇ ਨਵੇਂ ਚੁਣੇ ਅਹੁਦੇਦਾਰ।
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਵੱਲੋਂ ਬਲਾਕ ਲਹਿਰਾਗਾਗਾ ਦੇ ਆਗੂ ਕੁਲਦੀਪ ਸਿੰਘ ਅਤੇ ਬਿੰਦਰ ਸਿੰਘ ਰਾਮਗੜ੍ਹ ਸੰਧੂਆਂ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਸੰਧੂਆਂ ’ਚ ਸਰਬਸੰਮਤੀ ਨਾਲ 51 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਸੂਬਾ ਆਗੂ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ, ਹਰਜਿੰਦਰ ਸਿੰਘ ਨੰਗਲਾ, ਸੂਬਾ ਸਿੰਘ ਸੰਗਤਪੁਰਾ ਅਤੇ ਮਲਕੀਤ ਸਿੰਘ ਤੂਰਬਣਜਾਰਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨਾਂ ਮਜ਼ਦੂਰਾਂ ਨੂੰ ਤਾਂ ਮਾਰ ਹੀ ਰਹੀ ਹੈ ਨਾਲ ਮੁਲਾਜ਼ਮਾਂ ਨੂੰ ਵੀ ਨਹੀਂ ਬਖਸ਼ਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਪਣੀ ਕਿਸਾਨਾਂ ਪ੍ਰਤੀ ਮਾੜੀ ਨੀਤੀ ਤਹਿਤ ਪੰਜਾਬ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੂੰ ਬਿਜਲੀ ਮਹਿਕਮੇ ਨਾਲ ਸਬੰਧਤ ਕੰਮ ਲੈਣ ਦੀ ਬਜਾਏ ਖੇਤਾਂ ਵਿੱਚ ਭੇਜ ਕੇ ਉਨ੍ਹਾਂ ਤੋਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਵਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਸੂਬਾ ਆਗੂਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਅਤੇ ਕਿਹਾ ਕੇ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਰੱਦ ਕੀਤੇ ਜਾਣ। ਜੇ ਕੇਸ ਰੱਦ ਨਾ ਕੀਤੇ ਤਾਂ ਉਹ ਸੰਘਰਸ਼ ਲਈ ਮਜਬੂਰ ਹੋਣਗੇ।

Advertisement
Advertisement
Show comments