ਹੜ੍ਹ ਪ੍ਰਭਾਵਿਤ ਖੇਤਰਾਂ ’ਚ ਜ਼ਮੀਨ ਪੱਧਰ ਕਰੇਗੀ ਕਿਸਾਨ ਜਥੇਬੰਦੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੀ ਮੀਟਿੰਗ ਪਿੰਡ ਛਾਜਲੀ ਵਿੱਚ ਕੀਤੀ ਗਈ। ਇਸ ਦੌਰਾਨ ਬਲਾਕ ਆਗੂ ਬਹਾਦਰ ਸਿੰਘ ਭੁਟਾਲ ਖੁਰਦ ਅਤੇ ਗੁਰਪ੍ਰੀਤ ਸਿੰਘ ਸੰਗਤਪੁਰਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਜ਼ਮੀਨ ਪੱਧਰ ਕਰਨ ਲਈ ਟਰੈਕਟਰ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੀ ਮੀਟਿੰਗ ਪਿੰਡ ਛਾਜਲੀ ਵਿੱਚ ਕੀਤੀ ਗਈ। ਇਸ ਦੌਰਾਨ ਬਲਾਕ ਆਗੂ ਬਹਾਦਰ ਸਿੰਘ ਭੁਟਾਲ ਖੁਰਦ ਅਤੇ ਗੁਰਪ੍ਰੀਤ ਸਿੰਘ ਸੰਗਤਪੁਰਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਜ਼ਮੀਨ ਪੱਧਰ ਕਰਨ ਲਈ ਟਰੈਕਟਰ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ 23 ਅਕਤੂਬਰ ਨੂੰ ਟਰੈਕਟਰਾਂ ਦੇ ਕਾਫ਼ਲੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਵਾਨਾ ਹੋਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ’ਚ ਹੜ੍ਹਾਂ ਨੇ ਵੱਡੀ ਪੱਧਰ ’ਤੇ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ ਦੇ ਨਾਲ ਹੀ ਮਹਿੰਗੇ ਮੁੱਲ ਦੇ ਪਸ਼ੂ ਮਕਾਨ ਅਤੇ ਤੂੜੀ ਆਦ ਬਿਲਕੁਲ ਬਰਬਾਦ ਹੋ ਗਏ ਹਨ। ਅਸਲ ’ਚ ਇਹ ਹੜ੍ਹ ਕੁਦਰਤੀ ਨਹੀਂ ਹੈ ਮਨੁੱਖੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਲਈ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਸਰਕਾਰਾਂ ਨੇ ਦਰਿਆਵਾਂ ਦੀ ਸਫਾਈ ਨਹੀਂ ਕੀਤੀ ਅਤੇ ਨਾ ਹੀ ਦਰਿਆਵਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ। ਸਗੋਂ ਸਰਕਾਰ ਦੀ ਵੱਡੀ ਅਫਸਰਸ਼ਾਹੀ ਅਤੇ ਸਰਕਾਰ ਅੰਦਰ ਅਸਰ ਰਸੂਖ ਰੱਖਦੇ ਲੋਕਾਂ ਨੇ ਇਨ੍ਹਾਂ ਦਰਿਆਵਾਂ ਦੇ ਮੂੰਹ ਗਲਤ ਦਿਸ਼ਾ ਵੱਲ ਮੋੜ ਦਿੱਤੇ ਹਨ। ਜਾਣ ਬੁਝ ਕੇ ਜ਼ਿਆਦਾ ਪਾਣੀ ਇਕੱਠਾ ਕਰਦੇ ਹਨ ਬਾਅਦ ’ਚ ਵੱਧ ਪਾਣੀ ਛੱਡ ਦਿੰਦੇ ਹਨ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਪੀੜਤਾਂ ਲਈ ਐਲਾਨੇ ਮੁਆਵਜ਼ੇ ਨੂੰ ਨਿਗੂਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਅਪੀਲ ਕੀਤੀ ਕਿ ਹੜ੍ਹ ਪੀੜਤਾਂ ਦੀ ਮਦਦ ਵੱਧ ਚੜ੍ਹ ਕੇ ਕੀਤੀ ਜਾਵੇ। ਇਸ ਮੌਕੇ ਕਰਨੈਲ ਸਿੰਘ ਗਨੌਟਾ, ਪ੍ਰੀਤਮ ਸਿੰਘ ਲਹਿਲ ਕਲਾਂ ਤੇ ਆਰਮ ਸਿੰਘ ਨੰਗਲਾ ਆਦਿ ਹਾਜ਼ਰ ਸਨ।