ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਜਥੇਬੰਦੀ ਵੱਲੋਂ ਪਿੰਡਾਂ ’ਚ ਰੈਲੀਆਂ

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਲਹਿਰਾਗਾਗਾ ਨੇ ਪਿੰਡਾਂ ਵਿੱਚ ਰੈਲੀਆਂ ਕੀਤੀਆਂ। ਕਿਸਾਨ ਆਗੂ ਦਰਸ਼ਨ ਸਿੰਘ ਚੰਗਾਲੀ ਵਾਲਾ, ਬਹਾਦਰ ਸਿੰਘ ਭਟਾਲ ਖੁਰਦ ਅਤੇ ਗੁਰਪ੍ਰੀਤ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਤਰਫੋਂ ਬਿਜਲੀ ਸਬੰਧੀ ਇੱਕ ਬਿੱਲ ਪੰਜਾਬ ਸਰਕਾਰ ਨੂੰ ਭੇਜਿਆ...
ਰੈਲੀ ਕਰਦੇ ਹੋਏ ਕਿਸਾਨ।
Advertisement
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਲਹਿਰਾਗਾਗਾ ਨੇ ਪਿੰਡਾਂ ਵਿੱਚ ਰੈਲੀਆਂ ਕੀਤੀਆਂ। ਕਿਸਾਨ ਆਗੂ ਦਰਸ਼ਨ ਸਿੰਘ ਚੰਗਾਲੀ ਵਾਲਾ, ਬਹਾਦਰ ਸਿੰਘ ਭਟਾਲ ਖੁਰਦ ਅਤੇ ਗੁਰਪ੍ਰੀਤ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਤਰਫੋਂ ਬਿਜਲੀ ਸਬੰਧੀ ਇੱਕ ਬਿੱਲ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ, ਇਹ ਬਿੱਲ ਕਾਨੂੰਨ ਦਾ ਰੂਪ ਧਾਰ ਕੇ ਬਿਜਲੀ ਨੂੰ ਪੂੰਜੀਪਤੀ ਘਰਾਣਿਆਂ ਹਵਾਲੇ ਕਰਨ ਵਾਸਤੇ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਦਾ ਨਿੱਜੀਕਰਨ ਹੋ ਜਾਂਦਾ ਹੈ ਤਾਂ ਬਿਜਲੀ ਮਹਿੰਗੀ ਹੋ ਜਾਵੇਗੀ। ਆਗੂਆਂ ਨੇ ਕਿਹਾ ਕਿ ਬਿਜਲੀ ਦੇ ਨਿੱਜੀਕਰਨ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 8 ਦਸੰਬਰ ਨੂੰ ਸੂਬੇ ਭਰ ’ਚ ਐੱਸ ਡੀ ਓ ਦਫ਼ਤਰ ਅੱਗੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਵਿੱਚ ਬਿਜਲੀ ਬੋਰਡ ਦੇ ਦੋ ਐੱਸ ਡੀ ਓ ਦਫ਼ਤਰਾਂ ਅੱਗੇ ਧਰਨਾ ਦਿੱਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਮੌਕੇ ਦੀਆਂ ਸਰਕਾਰਾਂ ਜਨਤਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ। ਹਜ਼ਾਰਾਂ ਏਕੜ ਜ਼ਮੀਨ ਲੀਜ ’ਤੇ ਇਕ ਰੁਪਏ ਦੇ ਹਿਸਾਬ ਨਾਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਨੂੰ ਕਿਸੇ ਵੀ ਕੀਮਤ ’ਤੇ ਪ੍ਰਾਈਵੇਟ ਨਹੀਂ ਹੋਣ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਅੱਜ ਪਿੰਡ ਜਲੂਰ, ਕਾਲ ਵਣਜਾਰਾ, ਭੁਟਾਲ ਕਲਾਂ, ਖੰਡੇਬਾਦ ਘੋੜੇਨਵ, ਭਾਈ ਕੀ ਪਸ਼ੌਰ ਅਤੇ ਸੇਖੂਵਾਸ ਵਿੱਚ ਰੈਲੀਆਂ ਕੀਤੀਆਂ ਗਈਆਂ। ਆਗੂਆਂ ਨੇ ਕਿਹਾ ਕਿ ਸਮੂਹ ਲੋਕ ਟਰੈਕਟਰ-ਟਰਾਲੀਆਂ ਲੈ ਕੇ ਧਰਨੇ ਵਿੱਚ ਪਹੁੰਚਣ ਤਾਂ ਜੋ ਬਿਜਲੀ ਬੋਰਡ ਨੂੰ ਬਚਾਇਆ ਜਾ ਸਕੇ। ਇਸ ਮੌਕੇ ਰਾਮਚੰਦ ਸਿੰਘ ਚੋਟੀਆਂ, ਹਰਸੇਵਕ ਸਿੰਘ ਲੇਹਲ ਖੁਰਦ ਅਤੇ ਦਰਸ਼ਨ ਸਿੰਘ ਸੰਗਤਪੁਰਾ ਹਾਜ਼ਰ ਸਨ।

Advertisement

Advertisement
Show comments