ਨਿਰਧਾਰਤ ਤੋਂ ਘੱਟ ਬਿਜਲੀ ਦੇਣ ਖ਼ਿਲਾਫ਼ ਕਿਸਾਨਾਂ ’ਚ ਰੋਸ

ਨਿਰਧਾਰਤ ਤੋਂ ਘੱਟ ਬਿਜਲੀ ਦੇਣ ਖ਼ਿਲਾਫ਼ ਕਿਸਾਨਾਂ ’ਚ ਰੋਸ

ਕਾਤਰੋਂ ਵਿੱਚ ਐੱਸਡੀਓ ਨਾਲ ਮੁਲਾਕਾਤ ਕਰਨ ਮਗਰੋਂ ਬੀਕੇਯੂ ਡਕੌਂਦਾ ਦੇ ਕਾਰਕੁਨ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ।

ਬੀਰਬਲ ਰਿਸ਼ੀ
ਸ਼ੇਰਪੁਰ, 2 ਜੁਲਾਈ

ਪਿੰਡ ਬੜੀ ਟਿੱਬਾ ਦੇ ਕਿਸਾਨਾਂ ਨੂੰ ਨਿਰਧਾਰਤ ਅੱਠ ਘੰਟੇ ਤੋਂ ਬਿਜਲੀ ਘੱਟ ਦੇਣ ਦੇ ਮਾਮਲੇ ’ਤੇ ਬੀਕੇਯੂ ਡਕੌਂਦਾ ਦੇ ਇੱਕ ਵਫ਼ਦ ਨੇ ਐੱਸਡੀਓ ਸ਼ੇਰਪੁਰ-2 ਕੁਲਜਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਮਸਲੇ ਦਾ ਤੁਰੰਤ ਹੱਲ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਬੀਕੇਯੂ ਡਕੌਂਦਾ ਦੇ ਬਲਾਕ ਆਗੂ ਬਲਵੰਤ ਸਿੰਘ ਛੰਨਾ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਐੱਸਡੀਓ ਨੂੰ ਮਿਲ ਕੇ ਦੱਸਿਆ ਕਿ ਪਿੰਡ ਬੜੀ ਦੇ ਟਿੱਬਾ ਦੇ ਕਿਸਾਨਾਂ ਦੀਆਂ ਮੋਟਰਾਂ ਨੂੰ 66 ਕੇਵੀ ਗਰਿੱਡ ਕਾਤਰੋਂ ਤੋਂ ਬਿਜਲੀ ਸਪਲਾਈ ਮਿਲਦੀ ਹੈ ਅਤੇ ਉਹ ਵੀ ਮਹਿਜ਼ ਛੇ ਜਾਂ 7 ਘੱਟੇ ਹੀ ਮਿਲਦੀ ਹੈ। ਆਗੂਆਂ ਦਾ ਕਹਿਣਾ ਸੀ ਕਿ ਕਿਸਾਨ ਪਹਿਲਾਂ ਹੀ ਇਸ ਤੁੱਛ ਜਿਹੀ ਬਿਜਲੀ ਮਿਲਣ ਤੋਂ ਸੰਤੁਸ਼ਟ ਨਹੀਂ ਹਨ ਪਰ ਹੁਣ ਸਰਕਾਰ ਆਪਣੇ ਵੱਲੋਂ ਨਿਰਧਾਰਤ ਬਿਜਲੀ ਵੀ ਕਿਸਾਨਾਂ ਨੂੰ ਪੂਰੀ ਨਹੀਂ ਮਿਲ ਰਹੀ। ਆਗੂਆਂ ਨੇ ਅੱਗੇ ਦੱਸਿਆ ਕਿ ਬੜੀ ਪਿੰਡ ਦੀਆਂ ਦਰਜਨਾਂ ਮੋਟਰਾਂ ਨਾਲ ਲੱਗਦੇ ਪਿੰਡ ਗੰਡੇਵਾਲ ਦੇ ਗਰਿੱਡ ਨਾਲ ਵੀ ਲਗਾਈਆਂ ਜਾ ਸਕਦੀਆਂ ਹਨ ਜਿਸ ਨਾਲ ਫੀਡਰ ਅੰਡਰਲੋਡ ਹੋ ਜਾਣ ਨਾਲ ਕਿਸਾਨਾਂ ਦੇ ਮਸਲੇ ਹੱਲ ਹੋ ਸਕਦੇ ਹਨ। ਆਗੂਆਂ ਨੇ ਕਿਹਾ ਕਿ ਉਹ ਇੱਕ ਦੋ ਦਿਨ ਵੇਖਣਗੇ ਜੇ ਕੋਈ ਬਿਜਲੀ ਸਪਲਾਈ ’ਚ ਸੁਧਾਰ ਨਾ ਹੋਇਆ ਤਾਂ ਕਾਤਰੋਂ ਗਰਿੱਡ ਅੱਗੇ ਧਰਨਾ ਦਿੱਤਾ ਜਾਵੇਗਾ। ਯਾਦ ਰਹੇ ਕਿ ਇਸਤੋਂ ਪਹਿਲਾਂ ਇੰਡਸਟਰੀ ਚੈਂਬਰ ਦੇ ਪ੍ਰਧਾਨ ਸੁਨੀਲ ਕੁਮਾਰ ਹੁਰਾਂ ਨੇ ਬਿਜਲੀ ਸਪਲਾਈ ਤੋਂ ਅਸੰਤੁਸ਼ਟੀ ਪ੍ਰਗਟ ਕਰਦਿਆਂ ਸੰਘਰਸ਼ ਦੀ ਚਿਤਾਵਨੀ ਦਿੱਤੀ ਸੀ ਜਿਸ ਮਗਰੋਂ ਪਾਵਰਕੌਮ ਐੱਸਸੀ ਬਰਨਾਲਾ ਨੇ ਆਪਣੀ ਟੀਮ ਸਮੇਤ ਪਹੁੰਚ ਕੇ ਪੂਰੇ ਏਰੀਏ ਦਾ ਖੁਦ ਨਿਰੀਖ਼ਣ ਕੀਤਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All