ਯੂਰੀਆ ਦੀ ਘਾਟ ਵਿਰੁੱਧ ਕਿਸਾਨਾਂ ਵੱਲੋਂ ਮੁਜ਼ਾਹਰਾ

ਯੂਰੀਆ ਦੀ ਘਾਟ ਵਿਰੁੱਧ ਕਿਸਾਨਾਂ ਵੱਲੋਂ ਮੁਜ਼ਾਹਰਾ

ਸਹਿਕਾਰੀ ਸਭਾ ਫਤਿਹਗੜ੍ਹ ਭਾਦਸੋਂ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।-ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 17 ਜਨਵਰੀ

ਇੱਥੋਂ ਨੇੜਲੇ ਪਿੰਡ ਦੀ ਫਤਹਿਗੜ੍ਹ ਭਾਦਸੋਂ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਵਿੱਚੋਂ ਯੂਰੀਆ ਖਾਦ ਅਤੇ ਹੋਰ ਜ਼ਰੂਰੀ ਵਸਤਾਂ ਨਾ ਮਿਲਣ ਤੋਂ ਦੁਖੀ ਹੋਏ ਸਭਾ ਦੇ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਅਤੇ ਮਹਿਕਮੇ ਵਿਰੁੱਧ ਨਾਅਰੇਬਾਜ਼ੀ ਕਰਕੇ ਮੁਜ਼ਾਹਰਾ ਕੀਤਾ ਗਿਆ।ਇਸ ਮੌਕੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਲਈ ਲੋੜੀਂਦੇ ਯੂਰੀਆ ਖਾਦ ਦੀ ਘਾਟ ਕਾਰਨ ਕਿਸਾਨ ਬਹੁਤ ਖੱਜਲ ਖੁਆਰ ਹੋ ਰਹੇ ਹਨ, ਪਰ ਮਹਿਕਮਾ ਅਤੇ ਪ੍ਰਸ਼ਾਸਨ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਿਹਾ। ਉਨ੍ਹਾਂ ਦੱਸਿਆ ਕਿ ਮਹਿਕਮੇ ਅਤੇ ਪ੍ਰਬੰਧਕ ਕਮੇਟੀ ਵੱਲੋਂ ਸਭਾ ਦਾ ਰੱਖਿਆ ਗਿਆ ਸੈਕਟਰੀ ਲਗਾਤਾਰ ਗ਼ੈਰਹਾਜ਼ਰ ਪਾਇਆ ਜਾ ਰਿਹਾ ਹੈ। ਇਸ ਕਾਰਨ ਕੋਆਪਰੇਟ ਸੁਸਾਇਟੀ ਸਭਾ ਵਿੱਚ ਗਬਨ ਹੋਣ ਦਾ ਵੀ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਮਸਲਾ ਹੱਲ ਨਹੀਂ ਕੀਤਾ ਗਿਆ ਤਾਂ ਕਿਸਾਨ ਸਭਾ ਨੂੰ ਜਿੰਦਰਾ ਲਗਾਉਣ ਲਈ ਮਜਬੂਰ ਹੋਣਗੇ। ਇਸਦੀ ਜ਼ਿੰਮੇਵਾਰੀ ਸਬੰਧਤ ਮਹਿਕਮੇ ਦੀ ਹੋਵੇਗੀ।

ਦੂਜੇ ਪਾਸੇ ਸਭਾ ਦੇ ਪ੍ਰਬੰਧਕਾਂ ਨੇ ਕਿਹਾ ਕਿ ਇਸ ਮਸਲੇ ਨੂੰ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ, ਮਨਜੀਤ ਸਿੰਘ, ਨਾਹਰ ਸਿੰਘ, ਗੁਰਤੇਜ ਸਿੰਘ, ਨਾਹਰ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਜੱਗਾ ਸਿੰਘ, ਜਸਵੰਤ ਸਿੰਘ, ਮੇਵਾ ਸਿੰਘ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਬਿੱਕਰ ਸਿੰਘ ਆਦਿ ਕਿਸਾਨ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All