DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

farmers protest: Sangrur ਵਿੱਚ ਡੀ ਸੀ ਦਾ ਦਫ਼ਤਰ ਤੇ ਕੋਠੀ ਘੇਰੀ

ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ; ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਆਰ-ਪਾਰ ਦੀ ਲੜਾਈ ਲੜਾਂਗੇ: ਉਗਰਾਹਾਂ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਡੀ ਸੀ ਦਫ਼ਤਰ ਅੱਗੇ ਇਕੱਠ ਨੂੰ ਸੰਬੋਧਨ ਕਰਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।
Advertisement
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਨੇ ਅੱਜ ਸਾਰਾ ਦਿਨ ਸੰਗਰੂਰ ਦੇ ਡੀ ਸੀ ਦਫ਼ਤਰ ਦਾ ਘਿਰਾਓ ਕੀਤਾ ਅਤੇ ਸ਼ਾਮ ਨੂੰ ਕਰੀਬ ਛੇ ਵਜੇ ਡੀ ਸੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰ ਲਿਆ। ਇਸ ਦੌਰਾਨ ਸਾਰੀ ਰਾਤ ਜਾਰੀ ਰੱਖਣ, ਰਾਤ ਭਰ ਪੰਜਾਬ ਸਰਕਾਰ ਖਿਲਾਫ਼ ਪਿੱਟ ਸਿਆਪਾ ਕਰਨ ਅਤੇ ਦੇਰ ਰਾਤ ਮੁੱਖ ਮੰਤਰੀ ਦਾ ਪੁਤਲਾ ਫ਼ੂਕਣ ਦਾ ਐਲਾਨ ਕੀਤਾ ਗਿਆ।

ਅੱਜ ਸਵੇਰ ਤੋਂ ਹੀ ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਅਤੇ ਬੀਬੀਆਂ ਕਾਫਲਿਆਂ ਦੇ ਰੂਪ ਵਿਚ ਡੀ ਸੀ ਦਫ਼ਤਰ ਅੱਗੇ ਇਕੱਠੇ ਹੋਏ।

Advertisement

ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਅਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਅਮਰੀਕਾ ਨਾਲ ਕਰ ਮੁਕਤ ਵਪਾਰ ਸਮਝੌਤਾ ਕਰਕੇ ਕਿਸਾਨੀ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਦੋਂ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਪਾਲਿਸੀ ਲਾਗੂ ਕਰਕੇ ਉਪਜਾਊ ਜ਼ਮੀਨਾਂ ਖੋਹਣਾ ਚਾਹੁੰਦੀ ਹੈ। ਇਸ ਕਾਰਨ ਹੀ ਜਥੇਬੰਦੀ ਨੇ ਸੰਘਰਸ਼ਾਂ ਭਰੀ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਸ੍ਰੀ ਉਗਰਾਹਾਂ ਨੇ ਕਿਹਾ ਕਿ ਕੇਂਦਰ ਵਲੋਂ ਕਣਕ ਦੇ ਭਾਅ ਵਿਚ 25/-ਰੁਪਏ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।

Advertisement

ਇਸ ਪਹਿਲਾਂ ਯੂਨੀਅਨ ਵਲੋਂ ਗੱਡੀ ’ਤੇ ਸਪੀਕਰ ਲਾ ਕੇ ਡੀ ਸੀ ਕੰਪਲੈਕਸ ਦੇ ਅੰਦਰ ਅਨਾਊਂਸਮੈਂਟ ਕੀਤੀ ਗਈ ਕਿ 11 ਵਜੇ ਪੱਕੇ ਤੌਰ ’ਤੇ ਡੀ ਸੀ ਕੰਪਲੈਕਸ ਦੇ ਤਿੰਨੋਂ ਗੇਟ ਅਤੇ ਚੋਰੀ ਮੋਰੀ ਨੂੰ ਬੰਦ ਕਰ ਦਿੱਤਾ ਜਾਵੇਗਾ। ਮੁਲਾਜ਼ਮ ਅਤੇ ਆਮ ਲੋਕ ਆਪਣੇ ਵਾਹਨ ਬਾਹਰ ਲਿਜਾ ਸਕਦੇ ਹਨ, ਉਸ ਮਗਰੋਂ ਕਿਸੇ ਨੂੰ ਬਾਹਰ ਨਹੀਂ ਨਿਕਲਣ ਦਿੱਤਾ ਜਾਵੇਗਾ। ਅਨਾਊਂਸਮੈਂਟ ਮਗਰੋਂ ਬਹੁਗਿਣਤੀ ਮੁਲਾਜ਼ਮ ਆਪਣੀਆਂ ਗੱਡੀਆਂ ਬਾਹਰ ਲੈ ਗਏ ਅਤੇ ਬਹੁਤੇ ਅਧਿਕਾਰੀ ਵੀ ਆਨੀ ਬਹਾਨੀ ਕੰਪਲੈਕਸ ਵਿਚੋਂ ਖਿਸਕ ਗਏ। ਧਰਨੇ ਨੂੰ ਇਸ ਮੌਕੇ ਅਮਨਦੀਪ ਸਿੰਘ ਮਹਿਲਾਂ, ਮਹਿਲਾ ਆਗੂ ਕਰਮਜੀਤ ਕੌਰ ਭਿੰਡਰਾਂ, ਪਰਮਜੀਤ ਕੌਰ ਭੁਟਾਲ, ਜਸਵਿੰਦਰ ਕੌਰ ਖੋਖਰ, ਚਰਨਜੀਤ ਕੌਰ ਜਖੇਪਲ, ਅੰਗਰੇਜ਼ ਕੌਰ ਮਹਿਲਾਂ, ਮਨਜੀਤ ਕੌਰ ਤੋਲਾਵਾਲ ਅਤੇ ਮਨਪ੍ਰੀਤ ਕੌਰ ਧੂਰੀ ਨੇ ਸੰਬੋਧਨ ਕੀਤਾ।

Advertisement
×