DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

farmers protest: ਕਿਸਾਨਾਂ ਵੱਲੋਂ ਸੰਗਰੂਰ ਤੇ ਪਟਿਆਲਾ ’ਚ ਧਰਨੇ

ਸਹਿਕਾਰੀ ਸਭਾਵਾਂ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਕਾਰਨ ਕਿਸਾਨਾਂ ਦੇ ਹੱਥੋਂ ਸਹਿਕਾਰਤਾ ਵਿਭਾਗ ਖੋਹਣ ਦੀਆਂ ਚਾਲਾਂ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੇ ਨਾਂ...

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੰਦੇ ਕਿਸਾਨ।
Advertisement

ਸਹਿਕਾਰੀ ਸਭਾਵਾਂ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਕਾਰਨ ਕਿਸਾਨਾਂ ਦੇ ਹੱਥੋਂ ਸਹਿਕਾਰਤਾ ਵਿਭਾਗ ਖੋਹਣ ਦੀਆਂ ਚਾਲਾਂ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੇ ਨਾਂ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਨੂੰ ਮੰਗ ਪੱਤਰ ਸੌਂਪਿਆ।

ਧਰਨੇ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਜਰਨੈਲ ਸਿੰਘ ਜਹਾਂਗੀਰ, ਬੀ ਕੇ ਯੂ (ਡਕੌਂਦਾ)- ਬੁਰਜ ਗਿੱਲ ਦੇ ਸੂਬਾ ਆਗੂ ਗੁਰਮੀਤ ਸਿੰਘ ਭੱਟੀਵਾਲ, ਬੀ ਕੇ ਯੂ (ਡਕੌਂਦਾ)- ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਬੀ ਕੇ ਯੂ (ਰਾਜੇਵਾਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ ਆਦਿ ਨੇ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਹਿਕਾਰੀ ਸਭਾਵਾਂ ਦੇ ਨਿਯਮਾਂ ਵਿੱਚ ਸੋਧ ਕਰ ਕੇ ਛੋਟੇ ਕਿਸਾਨਾਂ ਦੀ ਹਿੱਸੇਦਾਰੀ 2 ਫ਼ੀਸਦੀ ਤੋਂ ਵਧਾ ਕੇ 6 ਫ਼ੀਸਦੀ ਅਤੇ ਪੰਜ-ਪੰਜ ਏਕੜ ਤੋਂ ਉੱਪਰਲੇ ਕਿਸਾਨਾਂ ਦੀ 3.3 ਫ਼ੀਸਦੀ ਤੋਂ ਵਧਾ ਕੇ 9 ਫ਼ੀਸਦੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਹ ਹਿੱਸੇਦਾਰੀ ਸਭਾ ਦੀ ਬਜਾਏ ਬੈਂਕ ਕੋਲ ਜਮਾਂ ਰੱਖਣ ਦਾ ਫੁਰਮਾਨ ਸੁਣਾ ਦਿੱਤਾ ਹੈ। ਇਸ ਤੋਂ ਇਲਾਵਾ 2 ਲੱਖ ਤੋਂ ਵੱਧ ਕਰਜ਼ਾ ਲੈਣ ਵਾਲੇ ਕਿਸਾਨਾਂ ਲਈ ਆਪਣੀ ਜ਼ਮੀਨ ਬੈਂਕ ਕੋਲ ਗਹਿਣੇ ਰੱਖਣ ਦਾ ਨਿਯਮ ਬਣਾਇਆ ਹੈ। ਇਹ ਸਰਾਸਰ ਸਹਿਕਾਰਤਾ ਦੇ ਨਿਯਮਾਂ ਦੇ ਉਲਟ ਹੈ ਤੇ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਭੁਗਤਦਾ। ਇਸੇ ਤਰ੍ਹਾਂ ਵਿਆਜ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਹ ਨਿਯਮ ਸਹਿਕਾਰਤਾ ਨੂੰ ਢਾਹ ਲਾਉਣ ਵਾਲੇ ਅਤੇ ਕਿਸਾਨਾਂ ਨੂੰ ਹੋਰ ਮੁਸੀਬਤਾਂ ਵਿੱਚ ਪਾਉਣ ਵਾਲੇ ਹਨ।

Advertisement

ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਫੌਰੀ ਇਨ੍ਹਾਂ ਨਿਯਮਾਂ ਨੂੰ ਵਾਪਸ ਲਿਆ ਜਾਵੇ ਅਤੇ ਸਹਿਕਾਰਤਾ ਵਿਭਾਗ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰ ਸਿੰਘ ਭੱਠਲ, ਦਰਸ਼ਨ ਸਿੰਘ ਕੁੰਨਰਾਂ, ਕਰਮਜੀਤ ਸਿੰਘ ਸਤੀਪੁਰਾ, ਸ਼ਮਸ਼ੇਰ ਸਿੰਘ ਈਸ਼ਾਪੁਰ, ਮੱਖਣ ਸਿੰਘ ਦੁੱਗਾਂ ਸਣੇ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।

Advertisement

ਡਿਪਟੀ ਰਜਿਸਟਰਾਰ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ

ਪਟਿਆਲਾ (ਰਵੇਲ ਸਿੰਘ ਭਿੰਡਰ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਟਿਆਲਾ ਵਿੱਚ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਧਰਨੇ ਦੌਰਾਨ ਡਿਪਟੀ ਰਜਿਸਟਰਾਰ ਨੇ ਸਰਕਾਰ ਦੇ ਨਾਮ ਦਾ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਕਿਹਾ ਕਿ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਮੰਨ ਲਿਆ ਹੈ। ਇਸ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਕਿ ਲਿਖਤੀ ਪੱਤਰ ਜਾਰੀ ਹੋਣ ਤੱਕ ਸਰਕਾਰ ’ਤੇ ਭਰੋਸਾ ਨਹੀਂ ਕੀਤਾ ਜਾਵੇਗਾ। ਕਿਸਾਨਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ’ਤੇ ਦੋ ਲੱਖ ਰੁਪਏ ਦੇ ਹੱਦ ਕਰਜ਼ੇ ਤੋਂ ਵੱਧ ’ਤੇ ਬੈਂਕ ਕੋਲ ਜ਼ਮੀਨ ਗਹਿਣੇ ਕਰਨ, ਸਹਿਕਾਰੀ ਬੈਂਕ ਤੋਂ ਇਲਾਵਾ ਹੋਰ ਬੈਂਕਾਂ ਤੋਂ ਕਰਜ਼ਾ ਲੈਣ ਲਈ ਕਿਸਾਨਾਂ ਨੂੰ ਚਾਰ ਫ਼ੀਸਦੀ ਦੀ ਬਜਾਏ ਗਿਆਰਾਂ ਫ਼ੀਸਦੀ ਵਿਆਜ ਦਰ, ਕਿਸਾਨ ਦੀ ਹਿੱਸੇਦਾਰੀ ਤਿੰਨ ਗੁਣਾ ਵਧਾਉਣ ਅਤੇ ਸਧਾਰਨ ਵਿਆਜ ਦੀ ਥਾਂ ’ਤੇ ਮਿਸ਼ਰਤ ਵਿਆਜ ਦਰ ਵਾਪਸ ਕਰਾਉਣਾ ਸ਼ਾਮਲ ਸਨ| ਕਿਸਾਨ ਆਗੂਆਂ ਨੇ ਖਾਦਾਂ ਨਾਲ ਹੋਰ ਬੇਲੋੜਾ ਸਾਮਾਨ ਦੇਣ ਦੇ ਮਸਲਿਆਂ ਦੇ ਨਿਬੇੜੇ ਦੀ ਮੀਟਿੰਗ ਦੀ ਮੰਗ ਵੀ ਕੀਤੀ| ਡਿਪਟੀ ਰਜਿਸਟਰਾਰ ਵੱਲੋਂ ਸਥਾਨਕ ਮਾਮਲੇ ਹੱਲ ਕਰਨ ਦਾ ਭਰੋਸਾ ਦਿੰਦਿਆਂ ਜਲਦੀ ਮੀਟਿੰਗ ਕਰਨ ਦਾ ਐਲਾਨ ਕੀਤਾ| ਇਸ ਦੌਰਾਨ ਹਰਦੀਪ ਸਿੰਘ ਘਨੁੜਕੀ, ਬੂਟਾ ਸਿੰਘ ਸ਼ਾਦੀਪੁਰ, ਦਵਿੰਦਰ ਸਿੰਘ ਪੂਨੀਆ, ਜਗਮੇਲ ਸਿੰਘ ਸੁਧੇਵਾਲ, ਦਰਸ਼ਨ ਸਿੰਘ ਬੇਲੂਮਾਜਰਾ, ਸੁਖਵਿੰਦਰ ਸਿੰਘ ਤੁਲੇਵਾਲ, ਜਗਪਾਲ ਸਿੰਘ ਊਧਾ, ਗੁਰਮੀਤ ਸਿੰਘ ਛੱਜੂਭੱਟ ਨੇ ਸੰਬੋਧਨ ਕੀਤਾ| ਧੰਨਾ ਸਿੰਘ ਦੌਣ ਕਲਾਂ, ਸੁਖਵਿੰਦਰ ਸਿੰਘ ਲਾਲੀ, ਸੁਰਿੰਦਰ ਸਿੰਘ ਖ਼ਾਲਸਾ, ਗੁਰਬਚਨ ਸਿੰਘ, ਹਰਵਿੰਦਰ ਸਿੰਘ ਗਿੱਲ, ਨਰਿੰਦਰ ਸਿੰਘ ਲੇਹਲਾਂ, ਸ਼ੇਰ ਸਿੰਘ ਕਾਕੜਾ ਵੀ ਹਾਜ਼ਰ ਸਨ| ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸਾਹਿਬ ਸਿੰਘ ਨੇ ਨਿਭਾਈ।

Advertisement
×