DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Samyukta Kisan Morcha Nabha news: ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਕਿਸਾਨਾਂ ਵੱਲੋਂ ਵਿਖਾਵਾ

ਹਮਲੇ ’ਚ ਜ਼ਖ਼ਮੀ ਤਿੰਨ ਸਾਲਾ ਬੱਚੀ ਪੀ ਜੀ ਆਈ ਵਿੱਚ ਲਡ਼ ਰਹੀ ਹੈ ਜ਼ਿੰਦਗੀ ਲਈ ਜੰਗ

  • fb
  • twitter
  • whatsapp
  • whatsapp
featured-img featured-img
ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਪ੍ਰਦਰਸ਼ਨ ਕਰਦੇ ਹੋਏ ਕਿਸਾਨ।
Advertisement

ਲੁੱਟ ਦੀ ਸ਼ਿਕਾਇਤ ਕਰਨ ਮਗਰੋਂ ਸ਼ਿਕਾਇਤਕਰਤਾ ’ਤੇ ਹੋਏ ਹਮਲੇ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਨਾਭਾ ਅਤੇ ਨੰਬਰਦਾਰ ਯੂਨੀਅਨ ਵੱਲੋਂ ਐੱਸ ਡੀ ਐੱਮ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਪਿੰਡ ਬੋੜਾ ਦੇ ਹਾਕਮ ਸਿੰਘ ਨੰਬਰਦਾਰ ਦੇ ਪੁੱਤਰ ਨਾਲ ਲੁੱਟ ਦੀ ਘਟਨਾ ਵਾਪਰੀ ਸੀ। ਇਸ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਅਗਲੇ ਹੀ ਦਿਨ ਪਰਿਵਾਰ ’ਤੇ ਹਮਲਾ ਕੀਤਾ ਗਿਆ, ਜਿਸ ਵਿੱਚ ਤਿੰਨ ਸਾਲਾ ਬੱਚੀ ਗੰਭੀਰ ਜ਼ਖ਼ਮੀ ਹੋ ਗਈ। ਉਨ੍ਹਾਂ ਕਿਹਾ ਕਿ ਬੱਚੀ ਦੇ ਗਰਦਨ ਵਿੱਚ ਕਿਰਚ ਲੱਗੀ ਸੀ ਅਤੇ ਉਹ ਅਜੇ ਵੀ ਪੀ ਜੀ ਆਈ ਚੰਡੀਗੜ੍ਹ ਵਿੱਚ ਜ਼ੇਰੇ-ਇਲਾਜ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਰਦਰਸ਼ਨ ਦੌਰਾਨ ਨਾਇਬ ਤਹਿਸੀਲਦਾਰ ਜਗਦੀਸ਼ ਸਿੰਘ ਅਤੇ ਥਾਣਾ ਸਦਰ ਨਾਭਾ ਦੇ ਐੱਸ ਐੱਚ ਓ ਮੌਕੇ ’ਤੇ ਪੁੱਜੇ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮਾਮਲੇ ਸਬੰਧੀ ਡੀ ਐੱਸ ਪੀ ਨਾਭਾ ਗੁਰਿੰਦਰ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪੁਲੀਸ ਤੋਂ ਇਲਾਵਾ ਸੀ ਆਈ ਏ ਸਟਾਫ਼ ਵੀ ਜਾਂਚ ਵਿੱਚ ਲੱਗਾ ਹੋਇਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ।

ਧਰਨੇ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਹਮਲਾਵਰਾਂ ਦਾ ਦੋ ਹਫਤੇ ਤੱਕ ਗ੍ਰਿਫ਼ਤਾਰ ਨਾ ਹੋਣਾ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

Advertisement

Advertisement
Advertisement
×