ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਵੱਲੋਂ ਹੜ੍ਹਾਂ ਕਾਰਨ ਨੁਕਸਾਨ ਦੇ ਮੁਆਵਜ਼ੇ ਲਈ ਮੁਜ਼ਾਹਰੇ

ਧਰਨਿਆਂ ’ਚ ਪਰਾਲੀ ਦਾ ਮੁੱਦਾ ਗੂੰਜਿਆ; ਜੇ ਸਰਕਾਰ ਨੇ ਖੇਤਾਂ ’ਚੋਂ ਪਰਾਲੀ ਨਾ ਚੁੱਕੀ ਤਾਂ ਕਿਸਾਨ ਮਜਬੂਰੀ ’ਚ ਅੱਗ ਲਾਉਣਗੇ: ਉਗਰਾਹਾਂ
ਸੰਗਰੂਰ ਵਿੱਚ ਡੀ ਸੀ ਦਫ਼ਤਰ ਅੱਗੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ।
Advertisement

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਹਜ਼ਾਰਾਂ ਕਿਸਾਨਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਗਿਆ ਜਿਸ ਦੀ ਅਗਵਾਈ ਬੀ ਕੇ ਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਬੀ ਕੇ ਯੂ ਡਕੌਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਵੱਲੋਂ ਕੀਤੀ ਗਈ। ਧਰਨੇ ’ਚ ਕਿਸਾਨ ਆਗੂਆਂ ਪਾਸੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਲੈਣ ਲਈ ਖੁਦ ਏ ਡੀ ਸੀ ਅਮਿਤ ਬੈਂਬੀ ਪੁੱਜੇ। ਧਰਨੇ ’ਚ ਸ਼ਾਮਲ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਭੱਟੀਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਗੁਰਮੀਤ ਸਿੰਘ ਕਪਿਆਲ, ਰਣਧੀਰ ਸਿੰਘ ਭੱਟੀਵਾਲ, ਕਮਲਜੀਤ ਸਿੰਘ, ਊਧਮ ਸਿੰਘ ਸੰਤੋਖਪੁਰਾ, ਜਰਨੈਲ ਸਿੰਘ ਜਹਾਂਗੀਰ ਅਤੇ ਮੇਜਰ ਸਿੰਘ ਪੁੰਨਾਂਵਾਲ ਨੇ ਸੰਬੋਧਨ ਕੀਤਾ। ਸ੍ਰੀ ਉਗਰਾਹਾਂ ਨੇ ਕਿਹਾ ਕਿ ਪਰਾਲੀ ਨੂੰ ਸਾਂਭਣ ਲਈ ਸਰਕਾਰ ਪਾਸ ਕੋਈ ਪ੍ਰਬੰਧ ਨਹੀਂ ਹੈ ਅਤੇ ਨਾ ਹੀ ਐੱਨ ਜੀ ਟੀ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖੇਤਾਂ ਵਿਚੋਂ ਪਰਾਲੀ ਨੂੰ ਚੁੱਕ ਲਏ ਪਰ ਜੇਕਰ ਸਰਕਾਰ ਨਹੀਂ ਚੁੱਕਦੀ ਤਾਂ ਕਿਸਾਨਾਂ ਕੋਲ ਅੱਗ ਲਾਉਣ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਜਾਂ 7000 ਰੁਪਏ ਪ੍ਰਤੀ ਏਕੜ ਨਕਦ ਸਹਾਇਤਾ ਦਿੱਤੀ ਜਾਵੇ ਅਤੇ ਮਜਬੂਰੀ ਕਾਰਨ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੀਤੀ ਜਾਣ ਵਾਲੀ ਹਰ ਕਿਸਮ ਦੀ ਜਬਰੀ ਕਾਰਵਾਈ ਬੰਦ ਕੀਤੀ ਜਾਵੇ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ’ਚ ਆਏ ਹੜ੍ਹ ਕੁਦਰਤੀ ਕਰੋਪੀ ਨਹੀਂ ਸਗੋਂ ਮਨੁੱਖੀ ਲਾਪ੍ਰਵਾਹੀ ਹੈ। ਇਸ ਆਫ਼ਤ ਲਈ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਬੀਬੀਐੱਮਬੀ ਮੁੱਖ ਰੂਪ ਵਿਚ ਜ਼ਿੰਮੇਵਾਰ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਪ੍ਰਬੰਧਕੀ ਕੁਤਾਹੀਆਂ ਲਈ ਜ਼ਿੰਮੇਵਾਰ ਸਿਆਸੀ ਆਗੂਆਂ ਅਤੇ ਅਫਸਰਸ਼ਾਹੀ ਦੀ ਨਿਸ਼ਾਨਦੇਹੀ ਕਰਨ ਲਈ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਦੀ ਅਗਵਾਈ ਹੇਠ ਜੁਡੀਸ਼ਲ ਜਾਂਚ ਕਰਵਾਕੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਪੰਜਾਬ ਦੇ ਹੜ੍ਹਾਂ ਨੂੰ ਕੌਮੀ ਆਫਤ ਮੰਨ ਕੇ ਹੋਏ ਨੁਕਸਾਨ, ਮੁੜ ਵਸੇਬੇ, ਭਵਿੱਖੀ ਰੋਕਥਾਮ ਦਾ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੀ ਮੁੜ ਉਸਾਰੀ ਲਈ 25 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਜਾਵੇ, ਹੜ੍ਹ ਪੀੜਤ ਕਿਸਾਨਾਂ ਨੂੰ ਬਗੈਰ ਕਿਸੇ ਸ਼ਰਤ ਤੋਂ ਆਪਣੇ ਖੇਤਾਂ ਵਿੱਚੋਂ ਰੇਤ/ਗਾਰ ਚੁੱਕਣ ਦੀ ਪੱਕੇ ਤੌਰ ’ਤੇ ਖੁੱਲ੍ਹ ਦਿੱਤੀ ਜਾਵੇ, ਹੜ੍ਹਾਂ ਕਾਰਨ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ 70 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਇਸ ਦੇ 10 ਫੀਸਦੀ ਦੇ ਹਿਸਾਬ ਨਾਲ ਦਿੱਤਾ ਜਾਵੇ, ਮੁਆਵਜ਼ੇ ਲਈ ਪੰਜ ਏਕੜ ਵਾਲੀ ਸ਼ਰਤ ਹਟਾਈ ਜਾਵੇ, ਮਜ਼ਦੂਰ ਪਰਿਵਾਰਾਂ ਨੂੰ ਇਕ ਲੱਖ ਰੁਪਏ ਪ੍ਰਤੀ ਪਰਿਵਾਰ ਇੱਕ ਮੁਸ਼ਤ ਸਹਾਇਤਾ ਤੁਰੰਤ ਦਿੱਤੀ ਜਾਵੇ, ਗੰਨੇ ਦੀ ਨੁਕਸਾਨੀ ਫ਼ਸਲ ਦਾ ਇੱਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਮਰੀਕ ਸਿੰਘ ਗੰਡੂਆਂ, ਦਰਬਾਰਾ ਸਿੰਘ ਛਾਜਲਾ, ਮਨਜੀਤ ਕੌਰ ਤੋਲਾਵਾਲ, ਸੁਖਦੇਵ ਸਿੰਘ ਉੱਭਾਵਾਲ ਤੇ ਕਰਮ ਸਿੰਘ ਬਲਿਆਲ ਸਣੇ ਕਿਸਾਨ ਬੀਬੀਆਂ ਸ਼ਾਮਲ ਸਨ।

ਪਟਿਆਲਾ (ਸਰਬਜੀਤ ਸਿੰਘ ਭੰਗੂ): ਕੇਂਦਰ ਅਤੇ ਪੰਜਾਬ ਸਰਕਾਰ ’ਤੇ ਹੜ੍ਹਾਂ ਦੌਰਾਨ ਬਣਦੀ ਜ਼ਿੰਮੇਵਾਰ ਨਾ ਨਿਭਾਉਣ ਅਤੇ ਇਸ ਵਾਰ ਦੇ ਹੜ੍ਹਾਂ ਪਿੱਛੇ ਹਕੂਮਤਾਂ ਦੀ ਨਲਾਇਕੀ ਹੋਣ ਦੇ ਦੋਸ਼ ਲਾਉਂਦਿਆਂ ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਅੱਜ ਦੋਵਾਂ ਹਮੂਕਤਾਂ ਦੇ ਖ਼ਿਲਾਫ਼ ਇਥੇ ਡੀ ਸੀ ਦਫ਼ਤਰ ਅੱਗੇ ਧਰਨਾ ਦੇ ਕੇ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਡੀ ਸੀ ਦਫ਼ਤਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਵੀ ਭੇਜ ਕੇ ਜਿਥੇ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ, ਕਿਸਾਨਾ ਮਜ਼ਦੂਰਾਂ ਅਤੇ ਹੋਰ ਵਰਗਾਂ ਲਈ ਢੁੱਕਵੀਂ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ, ਉਥੇ ਹੀ ਭਾਰੀ ਤਬਾਹੀ ਦਾ ਕਾਰਨ ਬਣੇ ਹੜ੍ਹਾਂ ਦੇ ਕਾਰਨਾਂ ਦੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਸੀਟਿੰਗ ਜੱਜ ਕੋਲੋਂ ਕਰਵਾਉਣ ’ਤੇ ਵੀ ਜ਼ੋਰ ਦਿੱਤਾ ਗਿਆ।

Advertisement

ਇਸ ਧਰਨੇ ’ਚ ਸੰਯੁਕਤ ਕਿਸਾਨ ਮੋਰਚੇ ਦੇ ਅਧੀਨ ਆਉਂਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਆਗੂਆਂ ਸਮੇਤ ਆਮ ਕਿਸਾਨਾਂ ਅਤੇ ਆਮ ਲੋਕਾਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਵਿੱਚ ਬੂਟਾ ਸਿੰਘ ਸ਼ਾਦੀਪੁਰ, ਗੁਰਮੀਤ ਦਿੱਤੂਪੁਰ, ਧਰਮਪਾਲ ਸੀਲ, ਰਮਿੰਦਰ ਪਟਿਆਲਾ, ਬਲਰਾਜ ਜੋਸ਼ੀ, ਦਲਜਿੰਦਰ ਆਲੋਵਾਲ, ਦਵਿੰਦਰ ਪੂਨੀਆ, ਜਗਮੇਲ ਸੁੱਧੇਵਾਲ, ਗੁਲਜ਼ਾਰ ਸਿੰਘ, ਹਰਭਜਨ ਸਿੰਘ ਬੁੱਟਰ, ਅਮਰਜੀਤ ਸਿੰਘ, ਪਵਨ ਸ਼ੋਗਲਪੁਰ, ਰਾਜਿੰਦਰ ਸਿੰਘ , ਜਸਵਿੰਦਰ ਬਰਾਸ, ਚਰਨਜੀਤ ਕੌਰ ਝੂੰਗੀਆਂ, ਜਸਬੀਰ ਖੇੜੀ ਤੇ ਜਗਪਾਲ ਸਿੰਘ ਊਧਾ ਆਦਿ ਨੇ ਸ਼ਿਰਕਤ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਹੜ੍ਹ ਪੀੜਤਾਂ ਲਈ ਢੁੱਕਵਾਂ ਮੁਆਵਜ਼ਾ ਦੇ ਕੇ ਫੌਰੀ ਰਾਹਤ ਦਿੱਤੀ ਜਾਵੇ। ਆਗੂਆਂ ਦਾ ਕਹਿਣਾ ਸੀ ਕਿ ਸਰਕਾਰਾਂ ਮੁਆਵਜ਼ਾ ਨੀਤੀ ਬਣਾਉਣ, ਦਰਿਆਵਾਂ ਰਾਹੀਂ ਖੁਰਦ ਬੁਰਦ ਹੋਈ ਜ਼ਮੀਨ ਲਈ ਬਦਲਵੀਂ ਜ਼ਮੀਨ ਦਾ ਪ੍ਰਬੰਧ ਕੀਤਾ ਜਾਵੇ। ਰਮਿੰਦਰ ਪਟਿਆਲਾ ਤੇ ਦਲਜਿੰਦਰ ਆਲੋਵਾਲ ਵੱਲੋਂ ਖੇਤਾਂ ਵਿਚ ਭਰੀ ਰੇਤ ਤੇ ਗਾਰ ਨੂੰ ਹਟਾਉਣ, ਡੀਏਪੀ ਦੀ ਘਾਟ ਦੂਰ ਕਰਨ, ਬਦਰੰਗ ਝੋਨੇ ਦੀ ਮੰਡੀਆਂ ਵਿਚ ਲੁੱਟ ਰੋਕਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਇਸੇ ਦੌਰਾਨ ਦਵਿੰਦਰ ਪੂਨੀਆਂ ਨੇ ਦੱਸਿਆ ਕਿ ਵੱਖਰੇ ਮੰਗ ਪੱਤਰ ਰਾਹੀਂ ਡਿਪਟੀ ਕਮਿਸ਼ਨਰ ਕੋਲੋਂ ਜ਼ਿਲ੍ਹੇ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ਜਲਦ ਮੀਟਿੰਗ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਹਜੂਰਾ ਸਿੰਘ ਛਾਬਲ, ਗੁਰਮੀਤ ਸਿੰਘ, ਹਰੀ ਸਿੰਘ, ਹਰਬੰਸ ਦਦਹੇੜਾ, ਜਸਮਿੰਦਰ ਬਾਰਨ, ਜਸਦੇਵ ਨੂਗੀ, ਰਾਣਾ ਨਿਰਮਾਣ, ਡਾ. ਬਲਬੀਰ ਭੱਟਮਾਜਰਾ, ਸੁਖਦੇਵ ਕਾਲਵਾ ਆਦਿ ਵੀ ਹਾਜ਼ਰ ਸਨ।

ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਕਿਸਾਨਾਂ ਵੱਲੋਂ ਡੀ ਸੀ ਦਫ਼ਤਰ ਮਾਲੇਰਕੋਟਲਾ ਅੱਗੇ ਧਰਨਾ ਦੇ ਕੇ ਕਿਸਾਨ ਮਸਲਿਆਂ ਦੇ ਹੱਲ ਲਈ ਡੀ ਸੀ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਬੂਟਾ ਖਾਂ ਸੰਘੈਣ ਜ਼ਿਲ੍ਹਾ ਪ੍ਰਧਾਨ ਬੀਕੇਯੂ ਡਕੌਂਦਾ (ਧਨੇਰ), ਅਮਰਜੀਤ ਸਿੰਘ ਰੋਹਣੋ ਜ਼ਿਲ੍ਹਾ ਪ੍ਰਧਾਨ ਬੀਕੇਯੂ ਡਕੌਂਦਾ (ਬੁਰਜਗਿੱਲ) , ਜਗਦੀਸ਼ ਸਿੰਘ ਚੌਂਦਾ ਜ਼ਿਲ੍ਹਾ ਪ੍ਰਧਾਨ ਬੀਕੇਯੂ ਕਾਦੀਆਂ, ਰੁਪਿੰਦਰ ਸਿੰਘ ਚੌਂਦਾ ਤੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਆਦਿ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਨਾਲ ਤਬਾਹ ਹੋਈਆਂ ਫਸਲਾਂ ਦਾ ਕਾਸਤਕਾਰਾਂ ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ 10 ਪ੍ਰਤੀਸ਼ਤ ਦੇ ਹਿਸਾਬ ਮੁਆਵਜ਼ਾ ਦਿੱਤਾ ਜਾਵੇ।

Advertisement
Show comments