ਕਿਸਾਨਾਂ ਨੇ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਦਿੱਤਾ ਧਰਨਾ

ਕਿਸਾਨਾਂ ਨੇ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਦਿੱਤਾ ਧਰਨਾ

ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਜੂਨ

ਬਿਜਲੀ ਕਾਨੂੰਨ ਵਿਚ ਸੋਧ ਕਰ ਕੇ ਕਿਸਾਨ-ਮਜ਼ਦੂਰਾਂ ਨੂੰ ਮਿਲਦੀ ਬਿਜਲੀ ਸਬਸਿਡੀ ਖੋਹਣ ਦੇ ਲਏ ਜਾ ਰਹੇ ਫੈਸਲਿਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉੁਗਰਾਹਾਂ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਭਰ ਦੇ ਸੈਂਕੜੇ ਕਿਸਾਨਾਂ ਵਲੋਂ ਇਥੇ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਬਿਜਲੀ ਐਕਟ-2020 ਨੂੰ ਲੋਕ ਅਤੇ ਕਿਸਾਨ ਵਿਰੋਧੀ ਗਰਦਾਨਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਜ਼ਿਲ੍ਹਾ ਭਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਵੱਡੀ ਤਾਦਾਦ ’ਚ ਅੱਜ ਸਵੇਰੇ ਸਥਾਨਕ ਸੋਹੀਆਂ ਰੋਡ ’ਤੇ ਸਥਿਤ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਪੁੱਜੇ ਅਤੇ ਵਿਸ਼ਾਲ ਰੋਸ ਧਰਨਾ ਦਿੱਤਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All