ਰਮੇਸ਼ ਭਾਰਦਵਾਜ
ਲਹਿਰਾਗਾਗਾ, 17 ਮਈ
ਇਥੇ ਰਿਲਾਇੰਸ ਪੰਪ ’ਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ ਧਰਨਾ 228ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੀ ਸ਼ੁਰੂਆਤ ਗੁਰਮੇਲ ਸਿੰਘ ਕੋਟੜਾ ਵੱਲੋਂ ਲੋਕ ਪੱਖੀ ਗੀਤ ਨਾਲ ਕੀਤੀ ਗਈ। ਧਰਨਾਕਾਰੀਆਂ ਨੇ ਹਰਿਆਣਾ ਪੁਲੀਸ ਵੱਲੋਂ ਸ਼ਾਂਤਮਈ ਕਿਸਾਨਾਂ ’ਤੇ ਕੀਤੇ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਰਾਮਚੰਦ ਸਿੰਘ ਚੋਟੀਆਂ, ਕਰਨੈਲ ਗਨੋਟਾ, ਕਰਮਜੀਤ ਕੌਰ ਭੁਟਾਲ ਕਲਾਂ, ਜਸ਼ਨਦੀਪ ਕੋਰ ਪਿਸ਼ੌਰ, ਬਲਜੀਤ ਕੌਰ ਲਹਿਲ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਤੇ ਸਾਰੇ ਦੇਸ਼ ਦੇ ਕਿਸਾਨਾਂ ਵਲੋਂ ਕਾਲੇ ਕਾਨੂੰਨਾਂ (ਲੋਕ ਮਾਰੂ) ਤੇ ਭਾਜਪਾ ਦੀ ਮੋਦੀ ਹਕੂਮਤ ਖਿਲਾਫ਼ ਦਿੱਲੀ ਦੇ ਬਾਰਡਰਾਂ ਉਤੇ ਕਈ ਮਹੀਨਿਆਂ ਤੋਂ ਮੋਰਚੇ ਲਾਏ ਹੋਏ ਹਨ ਅਤੇ ਨਾਲ ਹੀ ਐਲਾਨ ਕੀਤਾ ਹੋਇਆ ਹੈ ਕਿ ਜਿੰਨਾ ਸਮਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਓਨਾ ਸਮਾਂ ਪੂਰੇ ਦੇਸ਼ ਅੰਦਰ ਭਾਜਪਾ ਲੀਡਰਾਂ ਦਾ ਘਿਰਾਓ ਕਰਨਾ ਜਾਰੀ ਰਹੇਗਾ।