ਕਿਸਾਨਾਂ ਵੱਲੋਂ ਐੱਸ ਡੀ ਐੱਮ ਦਫ਼ਤਰ ਅੱਗੇ ਧਰਨਾ ਅੱਜ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਲਹਿਰਾਗਾਗਾ ਵੱਲੋਂ ਵੱਖ-ਵੱਖ ਮੰਗਾਂ ਮੰਨਵਾਉਣ ਲਈ ਭਲਕੇ 8 ਅਕਤੂਬਰ ਨੂੰ ਐੱਸ ਡੀ ਐੱਮ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ। ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਤੇ ਬਲਾਕ ਖਜ਼ਾਨਚੀ ਲਖਵਿੰਦਰ ਸਿੰਘ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਲਹਿਰਾਗਾਗਾ ਵੱਲੋਂ ਵੱਖ-ਵੱਖ ਮੰਗਾਂ ਮੰਨਵਾਉਣ ਲਈ ਭਲਕੇ 8 ਅਕਤੂਬਰ ਨੂੰ ਐੱਸ ਡੀ ਐੱਮ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ। ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਤੇ ਬਲਾਕ ਖਜ਼ਾਨਚੀ ਲਖਵਿੰਦਰ ਸਿੰਘ ਡੂਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਤੇ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਮੁਆਵਜ਼ਾ ਜਾਂ ਮੁਫਤ ਮਸ਼ੀਨਰੀ ਦਿੱਤੇ ਬਿਨਾਂ ਪਰਾਲੀ ਫੂਕਣ ’ਤੇ ਪਰਚੇ, ਜੁਰਮਾਨੇ ਕੀਤੇ ਜਾਂਦੇ ਹਨ ਪਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਂਦੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਬਣਦਾ ਮੁਆਵਜ਼ਾ ਤੇ ਮੁਫਤ ਮਸ਼ੀਨਰੀ ਮੁਹੱਈਆ ਕਰਾਈ ਜਾਵੇ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਮੰਗਾਂ ਲਈ ਅੱਜ ਧਰਨਾ ਦੇਣਗੇ।
Advertisement
Advertisement