ਹਰਦੀਪ ਸਿੰਘ ਸੋਢੀ
ਧੂਰੀ, 23 ਮਾਰਚ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ ਕਿਸਾਨੀ ਧਰਨਾ ਜਾਰੀ ਹੈ। ਕਿਸਾਨਾਂ ਨੇ ਅੱਜ ਵੀ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਬਹੁਤ ਉਤਸ਼ਾਹ ਨਾਲ ਔਰਤਾਂ, ਨੌਜਵਾਨਾਂ, ਕਿਸਾਨਾਂ ਵੱਲੋਂ ਮਨਾਇਆ ਗਿਆ ਤੇ ਸਹੁੰ ਖਾਈ ਗਈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਵਾਇਆ ਜਾਂਦਾ ਉਸ ਸਮੇਂ ਤੱਕ ਹਰ ਸੰਘਰਸ਼ ਨੂੰ ਕਾਮਯਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪਿਛਲੀ 23 ਫਰਵਰੀ ਨੂੰ ਲੱਡਾ ਟੋਲ ਪਲਾਜ਼ਾ ਉੱਪਰ ਸ਼ਹੀਦ ਹੋਏ ਕਿਸਾਨ ਗਮਦੂਰ ਸਿੰਘ ਦੇ ਪਰਿਵਾਰ ਨੂੰ ਵੱਖ-ਵੱਖ ਕਿਸਾਨ ਆਗੂਆਂ ਦੀ ਹਾਜ਼ਰੀ ਵਿੱਚ 50000 ਹਜ਼ਾਰ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਰਾਮ ਸਿੰਘ ਕੱਕੜਵਾਲ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਕੁਲਵਿੰਦਰ ਸਿੰਘ ਲੱਡਾ, ਜਸਪਾਲ ਸਿੰਘ ਪੇਧਨੀ, ਗੁਰੀ ਮਾਨ ਹਾਜ਼ਰ ਸਨ।