ਖੇਤਰੀ ਪ੍ਰਤੀਨਿਧ
ਧੂਰੀ, 13 ਜਨਵਰੀ
ਖੇਤੀ ਕਾਨੂੰਨਾਂ ਨੂੰ ਰੱਦ ਹੋਣ ਤੋਂ ਬਾਅਦ ਵੀ ਧੂਰੀ ਦੇ ਨੇੜਲੇ ਪਿੰਡ ਲੱਡਾ ਕੋਲ ਟੋਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ 461ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਜਨੀਤਕ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਦੂਰ ਰਹਿਣ।