Farmers Protest: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 22 ਜੁਲਾਈ ਨੂੰ ਟੌਲ ਪਲਾਜ਼ਾ ਹੋਣਗੇ ਪਰਚੀ ਮੁਕਤ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਪਿੰਡ ਫੱਗੂਵਾਲਾ ਵਿਖੇ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਜਨਰਲ ਸਕੱਤਰ ਜਸਬੀਰ ਸਿੰਘ ਗੱਗੜਪੁਰ...
Advertisement
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਪਿੰਡ ਫੱਗੂਵਾਲਾ ਵਿਖੇ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਜਨਰਲ ਸਕੱਤਰ ਜਸਬੀਰ ਸਿੰਘ ਗੱਗੜਪੁਰ ਅਤੇ ਬਲਾਕ ਖਜਾਨਚੀ ਬਲਵਿੰਦਰ ਸਿੰਘ ਘਨੌੜ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸੰਧੀ ਨਾਲ ਕਿਸਾਨੀ, ਮਜ਼ਦੂਰ, ਦੁਕਾਨਦਾਰ ਅਤੇ ਛੋਟੇ ਕਾਰੋਬਾਰੀਆਂ ਨੂੰ ਬਰਬਾਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਕਾਰਨ ਕਾਰਪੋਰੇਟ ਘਰਾਣਿਆਂ ਦੀ ਲੁੱਟ ਹੋਰ ਵਧ ਜਾਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਨੀਤੀਆਂ ਦੇ ਵਿਰੋਧ ਦੇ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤੇ ਬਲਾਕ ਭਵਾਨੀਗੜ੍ਹ ਵੱਲੋਂ 22 ਜੁਲਾਈ ਨੂੰ ਕਾਲਾਝਾੜ ਟੌਲ ਪਲਾਜ਼ਾ 11 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਰਘਬੀਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਕਰਮ ਚੰਦ ਪੰਨਵਾਂ, ਕਸ਼ਮੀਰ ਸਿੰਘ ਆਲੋਅਰਖ ਅਤੇ ਗੁਰਦੇਵ ਸਿੰਘ ਆਲੋਅਰਖ ਹਾਜ਼ਰ ਸਨ।
ਬਛੂਆ ਅਤੇ ਬਹਿਰਾਮ ਟੋਲ ਪਲਾਜ਼ਾ ਵੀ ਕੀਤਾ ਜਾਵੇਗਾ ਪਰਚੀ ਮੁਕਤ
ਸੰਯੁਕਤ ਕਿਸਾਨ ਮੋਰਚੇ ਦੀ ਕਾਲ ਨੂੰ ਲਾਗੂ ਕਰਨ ਲਈ ਮਲਕੀਤ ਚੰਦ ਮੇਹਲੀ ਭਵਨ ਨਵਾਂਸ਼ਹਿਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਆਉਣ ਵਾਲੇ ਦਿਨਾਂ ਚ ਅਮਰੀਕਾ ਨਾਲ ਮੁਕਤ ਵਪਾਰ ਸਮਝੋਤਾ ਕਰਨ ਜਾ ਰਹੀ ਹੈ , ਮੋਦੀ ਸਰਕਾਰ ਦੀ ਕਰੜੇ ਸ਼ਬਦਾ ਚ ਨਿਖੇਧੀ ਕੀਤੀ ਗਈ।ਇਹ ਸਮਝੋਤਾ ਕਿਸਾਨੀ ਨੂੰ ਬਰਬਾਦ ਕਰ ਦੇਵੇਗਾ, ਜਿਸ ਨੂੰ ਰੱਦ ਕਰਵਾਉਣ ਲਈ ਕਿਸਾਨੀ ਕੋਲ ਸੰਘਰਸ਼ ਤੋਂ ਬਿਨਾਂ ਕੋਈ ਰਾਹ ਨਹੀਂ। ਸੰਯੁਕਤ ਕਿਸਾਨ ਮੋਰਚੇ ਨੇ 22 ਜੁਲਾਈ ਦਾ ਮੁਕਤ ਵਪਾਰ ਸਮਝੋਤੇ ਦੇ ਵਿਰੋਧ ਦਾ ਸੱਦਾ ਦਿੱਤਾ ਗਿਆ ਹੈ, ਕਿਸਾਨੀ ਡੱਟ ਕੇ ਵਿਰੋਧ ਕਰਨ ਲਈ ਸਮੁਚੇ ਲੋਕਾਂ ਨੂੰ ਇਸ ਸੰਘਰਸ਼ ਵਿੱਚ ਹਿੱਸਾ ਲੈਣ ਦੀ ਅਪੀਲ ਕਰਦੀ ਹੈ।
ਜ਼ਿਲ੍ਹਾ ਨਵਾਂਸ਼ਹਿਰ ਅੰਦਰ ਭਾਰੀ ਗਿਣਤੀ ਨਾਲ ਬਛੂਆਂ ਅਤੇ ਬਹਿਰਾਮ ਵਿਖੇ ਮੁਕਤ ਵਪਾਰ ਸਮਝੋਤੇ ਦੇ ਵਿਰੋਧ ਚ ਟੋਲ ਪਲਾਜੇ 22 ਜੁਲਾਈ 11 ਵਜੇ ਸਵੇਰ ਤੋਂ ਬਾਅਦ ਦੁਪਹਿਰ 2 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ। ਉਨ੍ਹਾ ਕਿਹਾ ਕਿ ਹਰ ਖੇਤ ਲਈ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਪੰਜਾਬ ਸਰਕਾਰ ਦੇਵੇ। ਸੰਸਾਰ ਬੈਂਕ ਦੀ ਯੋਜਨਾ ਅਨੁਸਾਰ ਪਾਣੀ ਉੱਤੇ ਕਾਰਪੋਰੇਟ ਕੰਟਰੋਲ ਦੀ ਨੀਤੀ ਰੱਦ ਕੀਤੀ ਜਾਵੇ, ਫਸਲੀ ਵਿਭਿੰਨਤਾ ਨੂੰ ਉਤਸਾ਼ਹਿਤ ਕਰਨ ਲਈ ਸਾਰੀਆਂ ਫਸਲਾਂ, ਫਲਾਂ, ਸਬਜੀਆਂ ਅਤੇ ਬਾਸਮਤੀ ਦੀ ਸੀ 2+50% ਫਾਰਮੂਲੇ ਨਾਲ ਐਮ ਐਸ ਪੀ ’ਤੇ ਖਰੀਦ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ, ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਅਤੇ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ ਅਤੇ ਬਾਕੀ ਦੀਆਂ ਮੰਗਾਂ ਦੀ ਪੂਰਤੀ ਕੀਤੀ ਜਾਵੇ। ਇਸ ਮੌਕੇ ਸੁਰਿੰਦਰ ਸਿੰਘ ਬੈਂਸ, ਜਸਵਿੰਦਰ ਭੰਗਲ, ਕੁਲਦੀਪ ਦੌੜਕਾ, ਚਰਨਜੀਤ ਦੌਲਤਪੁਰ, ਨਿਰਮਲ ਸਿੰਘ ਔਜਲਾ, ਸੰਤੋਖ ਸਿੰਘ ਰੈਲਮਾਜਰਾ ਸੁਖਵਿੰਦਰ ਸਿੰਘ ਬੱਲੋਵਾਲ, ਤਰਸੇਮ ਸਿੰਘ ਬੈਂਸ, ਕੁਲਦੀਪ ਸੁੱਜੋਂ, ਜੁਝਾਰ ਸਿੰਘ, ਬਿੱਕਰ ਸਿੰਘ, ਨਰੰਜਣ ਦਾਸ, ਗੁਰਦਿਆਲ ਸਿੰਘ, ਸਤਨਾਮ ਗੁਲਾਟੀ, ਤਾਰਾ ਸਿੰਘ ਅਤੇ ਹੋਰ ਹਾਜ਼ਰ ਸਨ।
Advertisement
Advertisement
×

