ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ , 28 ਮਈ
ਕਾਲੇ ਕਾਨੂੰਨਾਂ ਦੇ ਖਾਤਮੇ ਲਈ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਕਾਲਝਾੜ ਟੌਲ ਪਲਾਜ਼ਾ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਚ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ 240ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਤਿੰਨੇ ਕਾਲ਼ੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਤੋਂ ਇਲਾਵਾ ਐਮਐਸਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਣਾਲੀ ਸਾਰੇ ਗਰੀਬ ਲੋਕਾਂ ਲਈ ਲਾਗੂ ਕਰਨ ਵਰਗੀਆਂ ਮੁੱਖ ਮੰਗਾਂ ਦੇ ਨਾਲ ਨਾਲ ਕਰੋਨਾ ਰੋਕਥਾਮ ਲਈ ਲੋੜੀਂਦੇ ਪ੍ਰਬੰਧਾਂ ਸਬੰਧੀ ਠੋਸ ਮੰਗਾਂ ਵੀ ਉਭਾਰੀਆਂ ਗਈਆਂ।