ਬਗ਼ੈਰ ਮਾਸਕ ਤੇ ਸਮਾਜਿਕ ਦੂਰੀ ਤੋਂ ਕਿਸਾਨ ਦੇ ਰਹੇ ਨੇ ਧਰਨਾ

ਬਗ਼ੈਰ ਮਾਸਕ ਤੇ ਸਮਾਜਿਕ ਦੂਰੀ ਤੋਂ ਕਿਸਾਨ ਦੇ ਰਹੇ ਨੇ ਧਰਨਾ

ਰਮੇਸ਼ ਭਾਰਦਵਾਜ

ਲਹਿਰਾਗਾਗਾ, 9 ਮਈ

ਇਥੇ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ ਧਰਨਾ 219ਵੇਂ ਦਿਨ ਵੀ ਜਾਰੀ ਰਿਹਾ। ਗਰਮੀ, ਧੁੱਪ ਤੇ ਕਰੋਨਾ ਦੇ ਬਾਵਜੂਦ ਧਰਨਾਕਾਰੀਆਂ ਦੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਹੌਸਲੇ ਲਗਾਤਾਰ ਬੁਲੰਦ ਹਨ। ਇਸ ਧਰਨੇ ਦੌਰਾਨ ਧਰਨਾਕਾਰੀਆਂ ਨੇ ਨਾ ਮਾਸਕ ਪਾਏ ਤੇ ਨਾ ਹੀ ਸਮਾਜਿਕ ਦੂਰੀ ਰੱਖੀ। ਇਸ ਮੌਕੇ ਮੌਕੇ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਰਾਮਚੰਦ ਸਿੰਘ ਚੋਟੀਆਂ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਬਲਕਾਰ ਸਿੰਘ ਭੁਟਾਲ ਕਲਾਂ, ਭੋਲਾ ਸਿੰਘ ਭੁਟਾਲ ਕਲਾਂ, ਕਰਮਜੀਤ ਕੌਰ ਭੁਟਾਲ ਕਲਾਂ, ਜਸਵਿੰਦਰ ਕੌਰ ਗਾਗਾ, ਜਸ਼ਨਦੀਪ ਕੌਰ ਪਿਸ਼ੌਰ, ਬਲਜੀਤ ਕੌਰ ਲਹਿਲ ਕਲਾਂ ਨੇ ਵੱਡੀ ਗਿਣਤੀ ਵਿਚ ਪਹੁੰਚੇ ਕਿਸਾਨਾਂ ਮਜ਼ਦੂਰਾਂ ਔਰਤਾਂ ਨੌਜਵਾਨਾਂ ਨੂੰ ਸੰਬੋਧਨ ਕੀਤਾ।

ਧੂਰੀ(ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 221ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਜਸਪਾਲ ਪੇਧਨੀ, ਹਮੀਰ ਸਿੰਘ ਬੇਨੜਾ, ਗੁਰਮੀਤ ਕੌਰ ਬੇਨੜਾ,ਗੁਰੀ ਮਾਨ ਧੂਰੀ,ਨਰੇਸ ਮੰਗੀ, ਵਿਕਾਸ ਜੈਨ, ਹੋਰ ਵਪਾਰੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All