ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਨੇੜਲੇ ਪਿੰਡ ਘਰਾਚੋਂ ਵਿੱਚ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ ਨੇ ਪਿੰਡ ਵਾਸੀਆਂ ਨੂੰ ਕਿਸਾਨ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਤੋਂ ਮੀਂਹ ਦੇ ਪਾਣੀ ਦੇ ਨਿਕਾਸ ਲਈ ਡਰੇਨਾਂ ਸਾਫ਼ ਕਰਨ ਅਤੇ ਯੂਰੀਆ ਖਾਦ ਦੀ ਕਿੱਲਤ ਦੂਰ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਜਗਦੇਵ ਸਿੰਘ ਘਰਾਚੋਂ ਜਨਰਲ ਸਕੱਤਰ, ਜਸਪਾਲ ਸਿੰਘ ਯੂਥ ਆਗੂ, ਮੇਜਰ ਸਿੰਘ ਬਿਜਲਪੁਰ, ਓਮਕਾਰ ਸ਼ਰਮਾ ਬਿਜਲਪੁਰ, ਗੁਰਚਰਨ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ ਭੋਲਾ, ਜੀਤ ਸਿੰਘ, ਸੁਖਦੇਵ ਸਿੰਘ ਅਤੇ ਪ੍ਰੀਤਮ ਸਿੰਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ