DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਨੇ ਘਰਾਂ ਤੋਂ ਚਿੱਪ ਵਾਲੇ ਮੀਟਰ ਉਤਾਰੇ

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਅਹਿਮਦਗੜ੍ਹ ਦੀ ਇਕਾਈ ਵੱਲੋਂ ਬਿਜਲੀ ਦੇ ਨਿੱਜੀਕਰਨ ਦੇ ਖ਼ਿਲਾਫ਼ ਪ੍ਰੀਪੇਡ ਮੀਟਰ ਉਤਾਰਨ ਦੀ ਚੱਲ ਰਹੀ ਮੁਹਿੰਮ ਤਹਿਤ ਸੰਦੌੜ ਵਿੱਚ ਵੱਡੀ ਗਿਣਤੀ ਘਰਾਂ ਤੋਂ ਚਿੱਪ ਵਾਲੇ ਮੀਟਰ ਉਤਾਰੇ ਗਏ।...

  • fb
  • twitter
  • whatsapp
  • whatsapp
featured-img featured-img
ਲਹਿਰਾਗਾਗਾ ਵਿੱਚ ਪਾਵਰਕੌਮ ਦਫ਼ਤਰ ਵਿੱਚ ਮੀਟਰ ਜਮ੍ਹਾਂ ਕਰਵਾਉਂਦੇ ਹੋਏ ਕਿਸਾਨ।
Advertisement

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਅਹਿਮਦਗੜ੍ਹ ਦੀ ਇਕਾਈ ਵੱਲੋਂ ਬਿਜਲੀ ਦੇ ਨਿੱਜੀਕਰਨ ਦੇ ਖ਼ਿਲਾਫ਼ ਪ੍ਰੀਪੇਡ ਮੀਟਰ ਉਤਾਰਨ ਦੀ ਚੱਲ ਰਹੀ ਮੁਹਿੰਮ ਤਹਿਤ ਸੰਦੌੜ ਵਿੱਚ ਵੱਡੀ ਗਿਣਤੀ ਘਰਾਂ ਤੋਂ ਚਿੱਪ ਵਾਲੇ ਮੀਟਰ ਉਤਾਰੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਗੁਰਮੇਲ ਸਿੰਘ ਮਹੋਲੀ ਖੁਰਦ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮਹੋਲੀ ਅਤੇ ਬਲਾਕ ਪ੍ਰਧਾਨ ਜਗਦੀਸ਼ ਸਿੰਘ ਛੰਨਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਪ੍ਰੀਪੇਡ ਬਿਜਲੀ ਮੀਟਰ ਉਤਾਰ ਕੇ ਪਾਵਰਕੌਮ ਦੇ ਦਫ਼ਤਰਾਂ ਵਿਚ ਜਮ੍ਹਾਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕਸਬਾ ਸੰਦੌੜ ਵਿੱਚ ਲੋਕਾਂ ਨੇ ਜਥੇਬੰਦੀ ਨੂੰ ਆਪਣੇ ਨਾਮ ਅਤੇ ਮੀਟਰ ਦਾ ਨੰਬਰ ਲਿਖਾ ਕੇ ਮੀਟਰ ਉਤਾਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬਾਕੀ ਪਿੰਡਾਂ ਵਿਚੋਂ ਵੀ ਪ੍ਰੀਪੇਡ ਮੀਟਰ ਉਤਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੇ ਨਿੱਜੀਕਰਨ ਦੇ ਖਿਲਾਫ ਕਿਸਾਨ ਮਜਦੂਰ ਮੋਰਚੇ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਰਲ ਕੇ ਬਿਜਲੀ ਅਦਾਰੇ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪਣਾ ਚਾਹੁੰਦੀਆਂ ਹਨ। ਇਸ ਮੌਕੇ ਮਨਜੀਤ ਸਿੰਘ ਧਾਲੀਵਾਲ ਫਰਵਾਲੀ, ਟਹਿਲ ਸਿੰਘ ਫਰਵਾਲੀ, ਤਪਿੰਦਰ ਸਿੰਘ ਲੋਹਟਬੱਦੀ, ਸਿੰਗਾਰਾ ਸਿੰਘ ਮਹੋਲੀ, ਸੰਦੀਪ ਸਿੰਘ ਦਹਿਲੀਜ਼, ਨਿਰਮਲ ਸਿੰਘ ਰਛੀਨ, ਹਰਕੇਸ਼ ਸਿੰਘ ਸੰਦੌੜ, ਦਰਸ਼ਨ ਸਿੰਘ ਦੁਲਮਾਂ, ਹਰਕੇਸ਼ ਸਿੰਘ ਸੰਦੌੜ, ਅਮਰਜੀਤ ਸਿੰਘ ਮਹੇਰਨਾਂ ਤੇ ਜਗਤਾਰ ਸਿੰਘ ਮਹੇਰਨਾਂ ਆਦਿ ਹਾਜ਼ਰ ਸਨ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਪਿੰਡ ਗੋਬਿੰਦਗੜ੍ਹ ਜੇਜੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਲਹਿਰਾਗਾਗਾ ਵੱਲੋਂ ਇਕਾਈ ਪ੍ਰਧਾਨ ਬੇਅੰਤ ਦੀ ਅਗਵਾਈ ਹੇਠ ਖਪਤਕਾਰਾਂ ਦੇ ਘਰਾਂ ਤੋਂ ਬਿਜਲੀ ਦੇ ਚਿੱਪ ਵਾਲੇ ਮੀਟਰ ਉਤਾਰੇ ਗਏ।

Advertisement

ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ। ਇਸ ਮੌਕੇ ਬਲਾਕ ਜਨਰਲ ਸਕੱਤਰ ਬਲਜੀਤ ਸਿੰਘ, ਭੀਮ ਸਿੰਘ , ਸੁਖਦੇਵ ਸਿੰਘ, ਲੀਲਾ ਸਿੰਘ, ਬਾਵਾ ਸਿੰਘ, ਤਾਰੀ ਸਿੰਘ, ਚਰਨਾ ਸਿੰਘ ਆਦਿ ਹਾਜ਼ਰ ਸਨ।

Advertisement

Advertisement
×