ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 19 ਸਤੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿਖੇ 355 ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਇਸ ਮੌਕੇ ਨਵਜੋਤ ਕੌਰ ਚੰਨੋਂ, ਮਹਿੰਦਰ ਕੌਰ, ਮਨਜੀਤ ਕੌਰ ਅਤੇ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਇਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਅੰਦਰ ਰੋਹ ਹੋਰ ਭਖਦਾ ਜਾ ਰਿਹਾ ਹੈ ਅਤੇ ਇਹ ਸੰਘਰਸ਼ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਵੀ ਧਰਨਾ ਜਾਰੀ ਰਿਹਾ।