ਕਿਸਾਨਾਂ ਨੇ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਮੰਗਿਆ
ਜ਼ਿਲ੍ਹਾ ਮਾਲੇਰਕੋਟਲਾ ਅੰਦਰ ਬੌਣੇ ਰੋਗ ਅਤੇ ਮੀਂਹ ਕਾਰਨ ਖਰਾਬ ਝੋਨੇ ਅਤੇ ਹੋਰ ਫਸਲਾਂ ਦੀਆਂ ਤੁਰੰਤ ਗਿਰਦਾਵਰੀਆਂ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀਸੀ ਵਿਰਾਜ ਐੱਸ ਤਿੜਕੇ ਨਾਲ ਮੀਟਿੰਗ...
Advertisement
ਜ਼ਿਲ੍ਹਾ ਮਾਲੇਰਕੋਟਲਾ ਅੰਦਰ ਬੌਣੇ ਰੋਗ ਅਤੇ ਮੀਂਹ ਕਾਰਨ ਖਰਾਬ ਝੋਨੇ ਅਤੇ ਹੋਰ ਫਸਲਾਂ ਦੀਆਂ ਤੁਰੰਤ ਗਿਰਦਾਵਰੀਆਂ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀਸੀ ਵਿਰਾਜ ਐੱਸ ਤਿੜਕੇ ਨਾਲ ਮੀਟਿੰਗ ਕਰਕੇ ਮੰਗ ਪੱਤਰ ਦਿੱਤਾ ਗਿਆ। ਕਿਸਾਨਾਂ ਦੇ ਵਫਦ ਵਿਚ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ, ਜ਼ਿਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ ਅਤੇ ਸਤਿਨਾਮ ਸਿੰਘ ਮਾਣਕ ਮਾਜਰਾ ਆਦਿ ਸ਼ਾਮਲ ਸਨ। ਕਿਸਾਨ ਆਗੂਆਂ ਨੇ ਡੀਸੀ ਨੂੰ ਦੱਸਿਆ ਕਿ ਜ਼ਿਲ੍ਹੇ ਅੰਦਰ ਮੀਂਹ ਅਤੇ ਬੌਣੇ ਰੋਗ ਨਾਲ ਕਿਸਾਨਾਂ ਦੀਆਂ ਝੋਨੇ ਸਮੇਤ ਫ਼ਸਲਾਂ ਖਰਾਬ ਹੋ ਗਈਆਂ ਹਨ। ਉਨ੍ਹਾਂ ਮੰਗ ਕੀਤੀ ਫਸਲਾਂ ਦੇ ਹੋਏ ਖ਼ਰਾਬੇ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹੇ ਅੰਦਰ ਡੀਏਪੀ ਅਤੇ ਯੂਰੀਆ ਖਾਦ ਸਬੰਧੀ ਆ ਰਹੀ ਸਮੱਸਿਆ ਨੂੰ ਵੀ ਤੁਰੰਤ ਹੱਲ ਕੀਤਾ ਜਾਵੇ। ਕਿਸਾਨ ਆਗੂਆਂ ਅਨੁਸਾਰ ਡੀਸੀ ਨੇ ਕਿਸਾਨਾਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।
Advertisement
Advertisement