ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਅਕਤੂਬਰ
ਡੀਸੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਉਪ ਮੰਡਲ ਅਧਿਕਾਰੀਆਂ, ਖੇਤੀਬਾੜੀ ਵਿਭਾਗ, ਮੰਡੀ ਬੋਰਡ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਦੀ ਉਪਲਬਧਤਾ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਆ ਜਾਵੇ। ਡੀਸੀ ਨੇ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਆਦਿ ਬਾਰੇ ਵੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਅਤੇ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਿੱਕਤਾਂ ਪੇਸ਼ ਨਾ ਆਉਣ। ਡੀਸੀ ਨੇ ਲੋਕ ਨਿਰਮਾਣ ਵਿਭਾਗ ਭਵਨ ਤੇ ਮਾਰਗ ਸ਼ਾਖਾ, ਪੰਜਾਬ ਮੰਡੀ ਬੋਰਡ, ਸਿਹਤ ਵਿਭਾਗ, ਭੋਜਨ ਸੁਰੱਖਿਆ, ਸੇਵਾ ਕੇਂਦਰਾਂ, ਮੁਹੱਲਾ ਕਲੀਨਿਕਾਂ ਤੇ ਸਾਂਝ ਕੇਂਦਰਾਂ ਵਿੱਚ ਕੰਮਾਂ ਦਾ ਜਾਇਜ਼ਾ ਲਿਆ।