ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਮੰਡੀਆਂ ’ਚ ਨਿਰਧਾਰਤ ਨਮੀ ਵਾਲਾ ਝੋਨਾ ਹੀ ਲਿਆਉਣ: ਡੀਸੀ

ਕਿਸਾਨ, ਆੜ੍ਹਤੀ ਤੇ ਖ਼ਰੀਦ ਏਜੰਸੀਆਂ ਦੇ ਸਹਿਯੋਗ ਨਾਲ ਸੁਚਾਰੂ ਤੇ ਪਾਰਦਰਸ਼ੀ ਤਰੀਕੇ ਨਾਲ ਹੋਵੇਗੀ ਖ਼ਰੀਦ
ਝੋਨੇ ਦੀ ਖ਼ਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ।
Advertisement
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਦੀ ਅਗਵਾਈ ਹੇਠ ਮੀਟਿੰਗ ਹੋਈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦ ਕਾਰਜ ਲਈ ਜ਼ਿਲ੍ਹਾ ਮੰਡੀ ਬੋਰਡ ਵੱਲੋਂ 46 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 4 ਮੁੱਖ ਯਾਰਡ, 6 ਸਬ ਯਾਰਡ ਅਤੇ 36 ਖ਼ਰੀਦ ਕੇਂਦਰ ਸ਼ਾਮਲ ਹਨ। ਇਨ੍ਹਾਂ ਕੇਂਦਰਾਂ ਰਾਹੀਂ ਕਰੀਬ 4.48 ਲੱਖ ਮੀਟਰਿਕ ਟਨ ਝੋਨਾ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦੇ ਜਾਣ ਦੀ ਸੰਭਾਵਨਾ ਹੈ। ਸੀਜ਼ਨ ਦੌਰਾਨ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਖ਼ਰੀਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖ਼ਰੀਦ ਏਜੰਸੀਆਂ ਨਾਲ ਰਾਬਤਾ ਕਰਕੇ ਸਾਰੇ ਲਾਜ਼ਮੀ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰਨ, ਤਾਂ ਜੋ ਸੀਜ਼ਨ ਸ਼ੁਰੂ ਹੋਣ ’ਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਇਸ ਮੌਕੇ ਐੱਸਡੀਐੱਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐੱਸਡੀਐੱਮ ਅਮਰਗੜ੍ਹ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਅਫ਼ਸਰ ਡੇਜੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਹਰਪ੍ਰੀਤ ਸਿੰਘ ਤੇ ਵਰਿੰਦਰ ਸਿੰਘ, ਡੀਐੱਮ ਵੇਅਰਹਾਊਸ ਗਗਨਦੀਪ ਸਿੰਘ, ਮੈਨੇਜਰ ਐੱਫਸੀਆਈ ਅਕਰਸ਼ਨ ਅਨੰਦਰਾਓ, ਜ਼ਿਲ੍ਹਾ ਮੈਨੇਜਰ ਪਨਸਪ ਗੁਰਮੀਤ ਸਿੰਘ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਤੋਂ ਸੁਖਜਿੰਦਰ ਸਿੰਘ ਸਣੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ।

Advertisement

Advertisement
Show comments