ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੂਆ ਮੁੜ ਟੁੱਟਣ ਕਾਰਨ ਕਿਸਾਨਾਂ ਵੱਲੋਂ ਧਰਨਾ

ਰਮੇਸ਼ ਭਾਰਦਵਾਜ ਲਹਿਰਾਗਾਗਾ, 16 ਜੂਨ ਪਿੰਡ ਗੋਬਿੰਦਗੜ ਜੇਜੀਆਂ ਵਿੱਚ ਸੂਆ ਮੁੁੜ ਟੁੱਟਣ ਕਾਰਨ ਕਿਸਾਨਾਂ ਵੱਲੋਂ ਜਥੇਬੰਦੀਆਂ ਸਮੇਤ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ।  ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ...
Advertisement

ਰਮੇਸ਼ ਭਾਰਦਵਾਜ

ਲਹਿਰਾਗਾਗਾ, 16 ਜੂਨ

Advertisement

ਪਿੰਡ ਗੋਬਿੰਦਗੜ ਜੇਜੀਆਂ ਵਿੱਚ ਸੂਆ ਮੁੁੜ ਟੁੱਟਣ ਕਾਰਨ ਕਿਸਾਨਾਂ ਵੱਲੋਂ ਜਥੇਬੰਦੀਆਂ ਸਮੇਤ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ।  ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਤੇ ਬਲਜੀਤ ਸਿੰਘ ਗੋਬਿੰਦਗੜ੍ਹ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਪ੍ਰੈਲ 2023 ਵਿੱਚ ਨਹਿਰੀ ਮਹਿਕਮੇ ਵੱਲੋਂ ਕਿਸਾਨਾਂ ਦੇ ਖੇਤਾਂ ਨੂੰ ਪਾਣੀ ਦੇਣ ਲਈ ਪਿੰਡ ਗੋਬਿੰਦਗੜ੍ਹ ਜੇਜੀਆਂ ਵਿਖੇ ਸੂਆ ਬਣਾਇਆ ਗਿਆ ਸੀ, ਜਿਸ ਵਿੱਚ ਠੇਕੇਦਾਰ ਨੇ ਕਥਿਤ ਘਟੀਆ ਮਟੀਰੀਅਲ ਲਾ ਕੇ ਲੱਖਾਂ ਰੁਪਏ ਦਾ ਘਪਲਾ ਕੀਤਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕਈ ਵਾਰ ਸਬੰਧਤ ਵਿਭਾਗ ਨੂੰ ਸੂਚਿਤ ਕੀਤਾ ਗਿਆ, ਪਰ ਮਹਿਕਮੇ ਵਾਲਿਆਂ ਵੱਲੋਂ 26 ਅਣਪਛਾਤੇ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕਰਵਾ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਦਾ ਯਤਨ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸੰਬੰਧਿਤ ਜੇਈ ਅਤੇ ਐੱਸਡੀਓ ਇਸ ਕਥਿਤ ਭ੍ਰਿਸ਼ਟਾਚਾਰ ਦੇ ਜਿੰਮੇਵਾਰ ਹਨ, ਉਨ੍ਹਾਂ ਨੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਕਿਸਾਨ ਨੂੰ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ, ਪਰ ਗੋਬਿੰਦਗੜ ਜੇਜੀਆਂ ਦੇ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਨਹੀਂ ਪੁੱਜਿਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਦਿਆਂ ਕਿਹਾ ਕਿ 15 ਏਕੜ ਟੇਲ ਤੱਕ ਪਾਇਪ ਲਾਈਨ ਪਾ ਕੇ ਕਿਸਾਨਾਂ ਨੂੰ ਪਾਣੀ ਦੀ ਸਹੂਲਤ ਦਿੱਤੀ ਜਾਵੇ। ਭਾਰਤੀ ਕਿਸਾਨ ਯੂਨੀਅਨ ਬਲਾਕ ਪ੍ਰਧਾਨ ਮੱਖਣ ਸਿੰਘ ਪਾਪੜਾ ਨੇ ਕਿਹਾ ਕਿ ਜੇ ਪ੍ਰਸ਼ਾਸਨ ਵੱਲੋ ਇਸ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਵਾਜਾਈ ਰੋਕ ਕੇ ਸੜਕਾਂ ਜਾਮ ਕੀਤੀਆਂ ਜਾਣਗੀਆਂ।
Advertisement