ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਨੇ ਥਾਣੇ ਅੱਗੇ ਮੋਰਚਾ ਲਾਇਆ

ਠੱਗੀ ਦਾ ਸ਼ਿਕਾਰ ਕਿਸਾਨ ਨੂੰ ਇਨਸਾਫ਼ ਦਿਵਾਉਣ ਲਈ ਡਟੇ ਕਿਸਾਨ
ਥਾਣਾ ਧਰਮਗੜ੍ਹ ਅੱਗੇ ਧਰਨੇ ’ਤੇ ਬੈਠੇ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੁਲੀਸ ਥਾਣਾ ਧਰਮਗੜ੍ਹ ਅੱਗੇ ਲਾਇਆ ਪੱਕਾ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਯੂਨੀਅਨ ਦੇ ਬਲਾਕ ਸੁਨਾਮ ਵੱੱਲੋਂ ਸੰਨ 2020 ਵਿੱਚ ਲਗਪਗ 21 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਣ ਵਾਲੇ ਇੱਕ ਕਿਸਾਨ ਨੂੰ ਇਨਸਾਫ਼ ਦਿਵਾਉਣ ਲਈ ਪੱਕਾ ਰੋਸ ਧਰਨਾ ਲਾਇਆ ਹੈ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਕੇਸ ਦਰਜ ਹੋਣ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਾ ਪਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਬਲਾਕ ਆਗੂ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਪਿੰਡ ਗੰਢੂਆਂ ਦੇ ਇੱਕ ਕਿਸਾਨ ਨਾਲ ਕਿਸੇ ਵਿਅਕਤੀ ਵੱਲੋਂ ‘ਕੌਨ ਬਨੇਗਾ ਕਰੋੜਪਤੀ’ ਦੇ ਨਾਮ ’ਤੇ ਲਗਪਗ 20 ਤੋਂ 21 ਲੱਖ ਰੁਪਏ ਦੀ ਠੱਗੀ ਮਾਰੀ ਗਈਸੀ ਅਤੇ ਸੰਨ 2021 ਵਿੱਚ ਪੁਲੀਸ ਥਾਣਾ ਧਰਮਗੜ੍ਹ ਵਿਚ ਉਸ ਵਿਅਕਤੀ ਦੇ ਖਿਲਾਫ਼ ਐਫ ਆਈ ਆਰ ਵੀ ਦਰਜ ਹੋ ਗਈ ਸੀ ਜੋ ਬਿਹਾਰ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਉਦੋਂ ਤੋਂ ਲੈ ਕੇ ਹੁਣ ਤੱਕ ਕਈ ਵਾਰ ਕਾਰਵਾਈ ਦੀ ਮੰਗ ਕੀਤੀ ਜਾਂਦੀ ਰਹੀ ਹੈ ਪਰੰਤੂ ਚਾਰ ਸਾਲ ਬੀਤਣ ਦੇ ਬਾਵਜੂਦ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਹੀ ਯੂਨੀਅਨ ਨੂੰ ਪੱਕਾ ਰੋਸ ਧਰਨਾ ਲਾਉਣ ਲਈ ਮਜ਼ਬੂਰ ਹੋਣਾ ਪਿਆ ਹੈ।

Advertisement
Advertisement
Show comments