ਕਿਸਾਨਾਂ ਵੱਲੋਂ ਐੱਸ ਡੀ ਐੱਮ ਨੂੰ ਮੰਗ ਪੱਤਰ
ਝੋਨੇ ਦੀ ਫ਼ਸਲ ’ਤੇ ਚੀਨੀ ਵਾਇਰਸ ਤੇ ਹਲਦੀ ਰੋਗ ਦੇ ਹਮਲੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਧਨੇਰ ਡਕੌਂਦਾ ਵੱਲੋਂ ਐੱਸ ਡੀ ਐੱਮ ਭਵਾਨੀਗੜ੍ਹ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ...
Advertisement
ਝੋਨੇ ਦੀ ਫ਼ਸਲ ’ਤੇ ਚੀਨੀ ਵਾਇਰਸ ਤੇ ਹਲਦੀ ਰੋਗ ਦੇ ਹਮਲੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਧਨੇਰ ਡਕੌਂਦਾ ਵੱਲੋਂ ਐੱਸ ਡੀ ਐੱਮ ਭਵਾਨੀਗੜ੍ਹ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਨੇ ਮੰਗ ਕੀਤੀ ਕਿ ਨੁਕਸਾਨ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ, ਪਰਾਲੀ ਦੀ ਸੰਭਾਲ ਲਈ ਪੰਜ ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ, ਸਹਿਕਾਰੀ ਸਭਾਵਾਂ ਵਿੱਚ ਡੀਏਪੀ ਦੀ ਸਪਲਾਈ ਪੂਰੀ ਕੀਤੀ ਜਾਵੇ ਅਤੇ ਪਨਸੀਡ ਵੱਲੋਂ ਕਣਕ ਦਾ ਬੀਜ ਜਲਦੀ ਉਪਲਬਧ ਕਰਵਾਇਆ ਜਾਵੇ। ਇਸ ਮੌਕੇ ਮਹਿੰਦਰ ਸਿੰਘ ਮਾਝੀ, ਬਹਾਦਰ ਸਿੰਘ, ਜਸਪਾਲ ਸਿੰਘ, ਜਵਾਲਾ ਸਿੰਘ ਘਨੌੜ, ਗੁਰਸੇਵਕ ਸਿੰਘ, ਬਹਾਦਰ ਸਿੰਘ, ਅਤੇ ਭਰਪੂਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
Advertisement
Advertisement
×