DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਜਵਾਨਾਂ ਨੂੰ ਨਸ਼ਿਆਂ ਵੱਲੋਂ ਮੋੜਨ ’ਚ ਕਾਮਯਾਬੀ ਮਿਲੀ: ਜੌੜਾਮਾਜਰਾ

ਵਿਧਾਇਕ ਨੇ ਆਲਮਪੁਰ ’ਚ ਸਟੇਡੀਅਮ ਤੇ ਸਡ਼ਕਾਂ ਦੇ ਨੀਂਹ ਪੱਥਰ ਰੱਖੇ

  • fb
  • twitter
  • whatsapp
  • whatsapp
featured-img featured-img
ਆਲਮਪੁਰ ’ਚ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ।
Advertisement

ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਗਏ ਉਪਰਾਲੇ ਸਫ਼ਲ ਹੋਏ ਹਨ। ਉਨ੍ਹਾਂ ਨੇ ਇਹ ਦਾਅਵਾ ਅੱਜ ਪਿੰਡ ਆਲਮਪੁਰ ਵਿੱਚ ਦੋ ਏਕੜ ’ਚ 40 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਸਟੇਡੀਅਮ ਅਤੇ ਸਮਾਣਾ ਸ਼ਹਿਰ ਵਿੱਚ ਬੰਮਣਾ ਪੱਤੀ ਸੜਕ ਤੇ ਮਲਕਾਣਾ ਪੱਤੀ ਵਿੱਚ ਬਨਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼‌ਿਆਂ ਤੋਂ ਦੂਰ ਰੱਖਣ ਲਈ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ, ਯੁੱਧ ਨਸ਼ਿਆਂ ਵਿਰੁੱਧ ਅਤੇ ਨੌਕਰੀਆਂ ਦੇ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਸਮੇਤ ਹੋਰ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਮਨੋਰਥ ਹੈ ਕਿ ਨੌਜਵਾਨ ਨਸ਼‌ਿਆਂ ਤੋਂ ਦੂਰ ਰਹਿਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਬਿਨ੍ਹਾਂ ਵਿਤਕਰੇ ਤੋਂ ਸਾਰੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਲਈ ਇਕਸਾਰ ਨੀਤੀ ਬਣਾਈ ਅਤੇ ਸੜਕਾਂ ਸਮੇਤ ਹੋਰ ਕੰਮਾਂ ਲਈ ਦਿਲ ਖੋਲ੍ਹ ਕੇ ਫ਼ੰਡ ਜਾਰੀ ਕੀਤੇ ਹਨ। ਵਿਧਾਇਕ ਜੌੜਾਮਾਜਰਾ ਨੇ ਸਟੇਡੀਅਮ ਤੇ ਸੜਕਾਂ ਬਣਾਉਣ ਦਾ ਕੰਮ ਟੱਕ ਲਾ ਕੇ ਕੰਮ ਸ਼ੁਰੂ ਕਰਵਾਇਆ।

Advertisement

Advertisement
Advertisement
×