ਕਿਸਾਨ ਯੂਨੀਅਨ ਏਕਤਾ ਮਲਵਈ ਕਾਇਮ
ਇੱਥੇ ਕਿਸਾਨ ਆਗੂਆਂ ਵੱਲੋਂ ਲੰਮੀ ਵਿਚਾਰ-ਚਰਚਾ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਮਲਵਈ) ਦਾ ਗਠਨ ਕੀਤਾ ਗਿਆ ਹੈ। ਨਵੀਂ ਬਣੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਸੂਬਾ ਕਮੇਟੀ ਮੈਂਬਰ ਧਰਮਿੰਦਰ ਸਿੰਘ ਪਿਸ਼ੌਰ, ਮਲਕੀਤ ਸਿੰਘ ਤੂਰਬੰਜਾਰਾ, ਰਾਮਪਾਲ ਸ਼ਰਮਾ ਸੁਨਾਮ, ਸੂਬਾ...
Advertisement
ਇੱਥੇ ਕਿਸਾਨ ਆਗੂਆਂ ਵੱਲੋਂ ਲੰਮੀ ਵਿਚਾਰ-ਚਰਚਾ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਮਲਵਈ) ਦਾ ਗਠਨ ਕੀਤਾ ਗਿਆ ਹੈ। ਨਵੀਂ ਬਣੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਸੂਬਾ ਕਮੇਟੀ ਮੈਂਬਰ ਧਰਮਿੰਦਰ ਸਿੰਘ ਪਿਸ਼ੌਰ, ਮਲਕੀਤ ਸਿੰਘ ਤੂਰਬੰਜਾਰਾ, ਰਾਮਪਾਲ ਸ਼ਰਮਾ ਸੁਨਾਮ, ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਜਸਵੀਰ ਕੌਰ ਲਹਿਲ ਕਲਾਂ ਤੇ ਪਰਮਜੀਤ ਕੌਰ ਲਹਿਲ ਕਲਾਂ ਨੇ ਕਿਹਾ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਕਿਸਾਨਾਂ ਨੂੰ ਫਸਲਾਂ ਦੇ ਲਾਹੇਵੰਦ ਭਾਅ ਨਹੀਂ ਮਿਲੇ ਜਿਸ ਦੇ ਚੱਲਦਿਆਂ ਕਿਸਾਨਾਂ ਦੇ ਖੁਦਕਸ਼ੀ ਕਰਨ ਦਾ ਸਿਲਸਿਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਦੌਰਾਨ ਪੰਜਾਬ ਅੰਦਰ ਆਏ ਹੜ੍ਹ ਕੋਈ ਕੁਦਰਤੀ ਆਫਤ ਨਹੀਂ ਸੀ ਬਲਕਿ ਸਰਕਾਰਾਂ ਵੱਲੋਂ ਕਿਸਾਨੀ ਨੂੰ ਕਮਜ਼ੋਰ ਕਰਨ ਲਈ ਜਾਣ ਬੁੱਝ ਕੇ ਲਿਆਂਦੇ ਹੜ੍ਹ ਸੀ। ਇਸ ਦੌਰਾਨ ਸੱਤ ਮੈਂਬਰੀ ਕਮੇਟੀ ਬਣਾਈ ਗਈ।
Advertisement
Advertisement