ਕਿਸਾਨ ਯੂਨੀਅਨ ਦੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਹੇਠ ਪਿੰਡ ਲੱਡਾ ਵਿੱਚ ਹੋਈ। ਮੀਟਿੰਗ ਵਿੱਚ ਅੰਮ੍ਰਿਤਸਰ ਤੇ ਫਾਜ਼ਿਲਕਾ ਦੇ ਹੜ੍ਹ ਪੀੜਤਾਂ ਤੱਕ ਪੁੱਜਦੀ ਕੀਤੀ ਗਈ ਰਾਹਤ ਸਮੱਗਰੀ ਦਾ ਲੇਖਾ-ਜੋਖਾ ਕੀਤਾ ਗਿਆ।...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਹੇਠ ਪਿੰਡ ਲੱਡਾ ਵਿੱਚ ਹੋਈ। ਮੀਟਿੰਗ ਵਿੱਚ ਅੰਮ੍ਰਿਤਸਰ ਤੇ ਫਾਜ਼ਿਲਕਾ ਦੇ ਹੜ੍ਹ ਪੀੜਤਾਂ ਤੱਕ ਪੁੱਜਦੀ ਕੀਤੀ ਗਈ ਰਾਹਤ ਸਮੱਗਰੀ ਦਾ ਲੇਖਾ-ਜੋਖਾ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਬਾਰੇ ਪੇਧਨੀ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਦੇ ਲਏ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਵੱਲੋਂ ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿੱਚ ਕਣਕ, ਬਿਸਤਰੇ, ਕੰਬਲ, ਸੂਟ, ਤੂੜੀ ਵਗੈਰਾ ਦੀ ਰਾਹਤ ਸਮੱਗਰੀ ਭੇਜੀ ਗਈ ਹੈ ਉਸ ਦੀ ਪੂਰੀ ਰਿਪੋਰਟ ਪ੍ਰਾਪਤ ਕੀਤੀ ਗਈ। ਰਿਪੋਰਟ ਅਨੁਸਾਰ ਬਲਾਕ ਵੱਲੋਂ ਭੇਜੀ ਰਾਹਤ ਸਮੱਗਰੀ ਵਿੱਚ 1317 ਮਣ ਕਣਕ, 972 ਬਿਸਤਰੇ, 3677 ਸੂਟ, 492 ਥੈਲੇ ਕਣਕ, ਤੂੜੀ ਦੇ ਚਾਰ ਵੱਡੇ ਭੂੰਗ ਅਤੇ 5.90 ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ ਦੇਣ ਦਾ ਦਾਅਵਾ ਕੀਤਾ ਗਿਆ। ਸ੍ਰੀ ਪੇਧਨੀ ਨੇ ਦੱਸਿਆ ਕਿ ਕਣਕ ਬੀਜਣ ਲਈ ਬਲਾਕ ਵੱਲੋਂ ਹੜ੍ਹ ਪੀੜਤਾਂ ਨੂੰ ਟਰੈਕਟਰ ਭੇਜਣ ਦੀ ਵੀ ਯੋਜਨਾ ਹੈ ਪਰ ਹਾਲੇ ਇਸ ਦੀ ਤਰੀਕ ਤੈਅ ਨਹੀਂ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ, ਕਰਮਜੀਤ ਸਿੰਘ ਬੇਨੜਾ, ਕਰਮਜੀਤ ਸਿੰਘ ਭਲਵਾਨ, ਦਰਸ਼ਨ ਸਿੰਘ ਕਿਲਾਹਕੀਮਾ ਅਤੇ ਮਨਜੀਤ ਸਿੰਘ ਜਹਾਂਗੀਰ ਨੇ ਸੰਬੋਧਨ ਕੀਤਾ।

