DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨ ਯੂਨੀਅਨ ਦੇ ਅਹੁਦੇਦਾਰ ਚੁਣੇ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਨੇ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿੰਡ ਜਿਉਂਦ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਗੁਰਲਾਲ ਸਿੰਘ ਜਲੂਰ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਇਸ ਰਵੱਈਏ ਤੋਂ ਬਾਜ਼ ਨਾ...

  • fb
  • twitter
  • whatsapp
  • whatsapp
Advertisement

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਨੇ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿੰਡ ਜਿਉਂਦ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਗੁਰਲਾਲ ਸਿੰਘ ਜਲੂਰ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਇਸ ਰਵੱਈਏ ਤੋਂ ਬਾਜ਼ ਨਾ ਆਈ ਤਾਂ ਜਥੇਬੰਦੀ ਕਿਸਾਨਾਂ ਦਾ ਸਾਥ ਦੇਣ ਤੋਂ ਇਲਾਵਾ ਹਰੇਕ ਵੱਡੇ ਤੋਂ ਵੱਡਾ ਸੰਘਰਸ਼ ਕਰਨ ਲਈ ਵੀ ਮਜਬੂਰ ਹੋਵੇਗੀ। ਇਸ ਸਮੇਂ ਬਲਾਕ ਕਮੇਟੀ ਦੇ ਮੈਂਬਰਾਂ ਦੀ ਚੋਣ ਵੀ ਕੀਤੀ ਗਈ ਜਿਸ ਵਿੱਚ ਗੁਰਮੀਤ ਸਿੰਘ ਗਿਦੜਿਆਣੀ ਨੂੰ ਸੀਨੀਅਰ ਮੀਤ ਪ੍ਰਧਾਨ, ਤਰਸੇਮ ਸਿੰਘ ਰਾਏਧਰਾਣਾ ਨੂੰ ਮੀਤ ਪ੍ਰਧਾਨ, ਗੁਰਤੇਜ ਸਿੰਘ ਡਸਕਾ ਜਨਲਰ ਸਕੱਤਰ, ਚਮਕੌਰ ਸਿੰਘ ਢੀਂਡਸਾ ਪ੍ਰੈੱਸ ਸਕੱਤਰ ,ਅਜੈਬ ਸਿੰਘ ਖਜ਼ਾਨਚੀ, ਲੀਲਾ ਸਿੰਘ ਭੁਟਾਲ ਖੁਰਦ ਪ੍ਰਚਾਰ ਸਕੱਤਰ ਚੁਣੇ ਗਏ।

Advertisement
Advertisement
×