ਪਿੰਡ ਬਾਲੀਆਂ ’ਚ ਕਿਸਾਨਾਂ ਨੂੰ ਜਾਗਰੂਕ ਕੀਤਾ
ਖੇਤੀਬਾੜੀ ਵਿਭਾਗ ਵਲੋਂ ਨੇੜਲੇ ਪਿੰਡ ਬਾਲੀਆਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਗਿਆ। ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪ੍ਰਚਾਰ ਵੈਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਵੈਨ ਵਿੱਚ ਮਿਨੀ ਬੇਲਰ ਮਸ਼ੀਨ ਰੱਖ ਕੇ...
Advertisement
ਖੇਤੀਬਾੜੀ ਵਿਭਾਗ ਵਲੋਂ ਨੇੜਲੇ ਪਿੰਡ ਬਾਲੀਆਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਗਿਆ। ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪ੍ਰਚਾਰ ਵੈਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਵੈਨ ਵਿੱਚ ਮਿਨੀ ਬੇਲਰ ਮਸ਼ੀਨ ਰੱਖ ਕੇ ਪਿੰਡਾਂ ਵਿੱਚ ਇਸ ਮਸ਼ੀਨ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਮਸ਼ੀਨਰੀ ਸਬੰਧੀ ਤਕਨੀਕੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਮੌਕੇ ਗੁਰਿੰਦਰ ਸਿੰਘ ਸਹਾਇਕ ਖੇਤੀਬਾੜੀ ਇੰਜਨੀਅਰ ਸੰਗਰੂਰ, ਸੁਖਜਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਸੰਗਰੂਰ ਅਤੇ ਕਰਮਜੀਤ ਸਿੰਘ ਏਟੀਐੱਮ ਸੰਗਰੂਰ ਮੌਜੂਦ ਸਨ।
Advertisement
Advertisement