ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਕਿਸਮ ਦੀ ਦਿੱਕਤ: ਗੋਇਲ
ਕੈਬਨਿਟ ਮੰਤਰੀ ਨੇ ਖਨੌਰੀ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
Advertisement
(ਰਮੇਸ਼ ਭਾਰਦਵਾਜ/ਕਰਮਵੀਰ ਸਿੰਘ ਸੈਣੀ): ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਨੌਰੀ ਤੇ ਮੂਨਕ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਾਰੀ ਬਰਸਾਤ ਦੌਰਾਨ ਘੱਗਰ ਦੀ ਮਾਰ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ, ਲੋਕਾਂ ਦੇ ਸਹਿਯੋਗ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਲਗਾਤਾਰ ਕਈ ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਰਹਿਣ ਦੇ ਬਾਵਜੂਦ ਘੱਗਰ ਟੁੱਟਿਆ ਨਹੀਂ ਤੇ ਨੁਕਸਾਨ ਤੋਂ ਬਚਾਅ ਰਿਹਾ ਅਤੇ ਹੁਣ ਫ਼ਸਲ ਪੱਕ ਕੇ ਮੰਡੀਆਂ ਵਿੱਚ ਆ ਰਹੀ ਹੈ। ਇਸ ਸੀਜ਼ਨ ਦੌਰਾਨ ਹਲਕਾ ਲਹਿਰਾਗਾਗਾ ਗਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਕੁੱਲ 13,54,166 ਮੀਟਰਿਕ ਟਨ ਆਮਦ ਹੋਣ ਦੀ ਸੰਭਾਵਨਾ ਹੈ।ਮੰਡੀਆਂ ’ਚ ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ ਤੇ ਲੇਬਰ ਅਤੇ ਢੋਆ-ਦੁਆਈ ਦੇ ਪ੍ਰਬੰਧ ਮੁਕੰਮਲ ਹਨ। ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਫੜਾਂ ਦੀ ਸਫ਼ਾਈ, ਪੀਣ ਦੇ ਪਾਣੀ, ਬਿਜਲੀ, ਛਾਂ ਤੇ ਨਮੀ ਮਾਪਣ ਵਾਲੇ ਯੰਤਰਾਂ ਦੇ ਮੁਕੰਮਲ ਪ੍ਰਬੰਧ ਹਨ। ਇਸ ਮੌਕੇ ਐੱਸ ਡੀ ਐੱਮ ਸੂਬਾ ਸਿੰਘ, ਟਰੱਕ ਯੂਨੀਅਨ ਖਨੌਰੀ ਦੇ ਪ੍ਰਧਾਨ ਬੀਰਭਾਨ ਕਾਂਸਲ, ਜੋਗੀ ਰਾਮ ਭੁੱਲਣ ਚੇਅਰਮੈਨ ਮਾਰਕੀਟ ਕਮੇਟੀ ਖਨੌਰੀ, ਸੁਰਿੰਦਰ ਬਬਲੀ ਪ੍ਰਧਾਨ ਆੜਤੀ ਐਸੋਸੀਏਸ਼ਨ ਖਨੌਰੀ, ਗਿਰਧਾਰੀ ਲਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਨੌਰੀ, ਗੁਰਮੀਤ ਸਿੰਘ, ਵਿਸ਼ਾਲ ਕਾਂਸਲ, ਜੀਤੀ ਨੰਬਰਦਾਰ ਅਤੇ ਕੌਂਸਲਰ ਰਾਕੇਸ਼ ਕੁਮਾਰ ਗੁਪਤਾ ਪੀ ਏ ਹਾਜ਼ਰ ਸਨ।
Advertisement
Advertisement