DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਆਂਗੇ: ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

  • fb
  • twitter
  • whatsapp
  • whatsapp
featured-img featured-img
ਕਣਕ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ।
Advertisement

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਸ੍ਰੀ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਹੋਇਆ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਮੰਡੀ ਵਿੱਚ ਖਰੀਦ ਸ਼ੁਰੂ ਕਰਵਾਉਂਦਿਆਂ ਸ੍ਰੀ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਗਈ ਹੈ। ਅਜੇ ਮੰਡੀਆਂ ਵਿੱਚ ਕਣਕ ਦੀ ਆਮਦ ਘੱਟ ਹੋ ਰਹੀ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਫਸਲ ਦੀ ਬੰਪਰ ਆਮਦ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲ ਦਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਵਾਲੇ ਪਾਣੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Advertisement

ਸ੍ਰੀ ਬਰਸਟ ਨੇ ਦੱਸਿਆ ਕਿ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0172-5101649 ਅਤੇ 0172-5101704 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

ਚੇਅਰਮੈਨ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ। ਉਨ੍ਹਾਂ ਨੇ ਆੜ੍ਹਤੀਆਂ, ਵਪਾਰੀਆਂ, ਮਜ਼ਦੂਰਾਂ ਅਤੇ ਸਰਕਾਰੀ ਏਜੰਸੀਆਂ ਦੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਫਸਲ ਨੂੰ ਚੁਕਾਉਣ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

ਇਸ ਮੌਕੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਅਸ਼ੋਕ ਸਿਰਸਵਾਲ, ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜੀ. ਸਤਵਿੰਦਰ ਸਿੰਘ ਸੈਣੀ, ਜਿਲਾ ਮੰਡੀ ਅਫ਼ਸਰ ਅਸਲਮ ਮੁਹੰਮਦ, ਮਾਰਕੀਟ ਕਮੇਟੀ ਦੇ ਸੈਕਟਰੀ ਜੋਨੀ ਗਰਗ, ਵੇਅਰ ਹਾਊਸ ਦੇ ਇੰਸਪੈਕਟਰ ਕ੍ਰਿਸਨ ਕੁਮਾਰ, ਪਨਗਰੇਨ ਦੇ ਇੰਸਪੈਕਟਰ ਮੇਜਰ ਸਿੰਘ ਗਿੱਲ, ਪਨਸਪ ਦੇ ਇੰਸਪੈਕਟਰ ਜਗਜੀਤ ਸਿੰਘ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Advertisement
×