ਦੁਕਾਨਦਾਰਾਂ ਦੇ ਹੱਕ ਵਿਚ ਨਿੱਤਰੀਆਂ ਕਿਸਾਨ ਜਥੇਬੰਦੀਆਂ

ਦੁਕਾਨਦਾਰਾਂ ਦੇ ਹੱਕ ਵਿਚ ਨਿੱਤਰੀਆਂ ਕਿਸਾਨ ਜਥੇਬੰਦੀਆਂ

ਭਾਕਿਯੂ (ਏਕਤਾ ਉਗਰਾਹਾਂ) ਦੇ ਝੰਡੇ ਹੇਠ ਰੋਸ ਮਾਰਚ ਕਰਦੇ ਹੋਏ ਕਿਸਾਨ।

ਸੰਗਰੂਰ (ਗੁਰਦੀਪ ਸਿੰਘ ਲਾਲੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਲੌਕਡਾਊਨ ਖ਼ਿਲਾਫ਼ ਅੱਜ ਸ਼ਹਿਰ ਵਿਚ ਰੋਸ ਮਾਰਚ ਕੀਤੇ। ਮਾਰਚ ਦੌਰਾਨ ਵਪਾਰੀ ਵਰਗ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕਿਸਾਨਾਂ ਨੇ ਦੁਕਾਨਦਾਰਾਂ ਨੂੰ ਰੋਜ਼ਾਨਾ ਦੁਕਾਨਾਂ ਖੋਲ੍ਹਣ ਦਾ ਸੱਦਾ ਦਿੱਤਾ। ਕਿਸਾਨ ਜਥੇਬੰਦੀਆਂ ਨੇ ਭਰੋਸਾ ਦਿੱਤਾ ਕਿ ਦੁਕਾਨ ਖੋਲ੍ਹਣ ਖ਼ਿਲਾਫ਼ ਜੇਕਰ ਕਾਰਵਾਈ ਹੋਵੇਗੀ ਤਾਂ ਕਿਸਾਨ ਉਸ ਦੁਕਾਨਦਾਰ ਦੇ ਹੱਕ ਵਿੱਚ ਡਟ ਕੇ ਖੜ੍ਹਨਗੇ। ਉਂਝ ਹਫ਼ਤਾਵਾਰੀ ਲੌਕਡਾਊਨ ਦੇ ਤਹਿਤ ਅੱਜ ਸਨਿਚਰਵਾਰ ਨੂੰ ਕੁੱਝ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਸਾਰਾ ਸ਼ਹਿਰ ਬੰਦ ਰਿਹਾ। ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਦੁਕਾਨਦਾਰਾਂ ਵਲੋਂ ਦੁਕਾਨਾਂ ਨਾ ਖੋਲ੍ਹਣ ਤੋਂ ਜਾਪ ਰਿਹਾ ਸੀ ਕਿ ਵਪਾਰੀ ਵਰਗ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬੀਤੀ ਰਾਤ ਦੁਕਾਨਾਂ ਖੋਲ੍ਹਣ ਲਈ ਦਿੱਤੀਆਂ ਛੋਟਾਂ ਤੋਂ ਸੰਤੁਸ਼ਟ ਹੈ। ਅੱਜ 31 ਕਿਸਾਨ ਜਥੇਬੰਦੀਆਂ ਅਤੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਸ਼ਹਿਰ ਵਿਚ ਮਾਰਚ ਕੱਢੇ ਗਏ। ਕਿਸਾਨ ਰੇਲਵੇ ਸਟੇਸ਼ਨ ਨੇੜੇ ਰੋਸ ਧਰਨੇ ਵਾਲੇ ਸਥਾਨ ’ਤੇ ਇਕੱਠੇ ਹੋਏ ਤੇ ਸ਼ਹਿਰ ਵਿਚ ਰੋਸ ਮਾਰਚ ਕੀਤਾ। ਉਧਰ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਿਸਾਨ ਸਥਾਨਕ ਅਨਾਜ ਮੰਡੀ ਵਿੱਚ ਇਕੱਠੇ ਹੋਏ ਜਿਥੋਂ ਸ਼ਹਿਰ ਵਿਚ ਰੋਸ ਮਾਰਚ ਕੀਤਾ। 31 ਕਿਸਾਨ ਜਥੇਬੰਦੀਆਂ ਨੂੰ ਸੁਖਦੇਵ ਸਿੰਘ ਉਭਾਵਾਲ, ਹਰਮੇਲ ਸਿੰਘ ਮਹਿਰੋਕ, ਸਰਬਜੀਤ ਸਿੰਘ ਵੜੈਚ, ਇੰਦਰਪਾਲ ਪੁੰਨਾਂਵਾਲ, ਨਰੰਜਣ ਸਿੰਘ ਦੋਹਲਾ, ਮਹਿੰਦਰ ਸਿੰਘ ਭੱਠਲ, ਜਰਨੈਲ ਸਿੰਘ ਸੋਹੀਆਂ, ਹਰਜੀਤ ਸਿੰਘ ਮੰਗਵਾਲ ਆਦਿ ਵੱਲੋਂ ਸੰਬੋਧਨ ਕੀਤਾ ਗਿਆ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਸੋਮ ਨਾਥ ਸ਼ੇਰੋਂ, ਸ਼ਿੰਦਰ ਸਿੰਘ ਬਡਰੁੱਖਾਂ, ਕਰਮਜੀਤ ਮੰਗਵਾਲ, ਮੇਵਾ ਸਿੰਘ ਕਰਤਾਰਪੁਰਾ, ਗੁਰਦੀਪ ਕੰਮੋਮਾਜਰਾ, ਹਰਦੇਵ ਸਿੰਘ ਕੁਲਾਰਾਂ ਆਦਿ ਨੇ ਸੰਬੋਧਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All