ਖੇਤ ਮਜ਼ਦੂਰ ਯੂਨੀਅਨ ਵੱਲੋਂ ਸੰਘਰਸ਼ ਕਰਨ ਦੀ ਚਿਤਾਵਨੀ : The Tribune India

ਖੇਤ ਮਜ਼ਦੂਰ ਯੂਨੀਅਨ ਵੱਲੋਂ ਸੰਘਰਸ਼ ਕਰਨ ਦੀ ਚਿਤਾਵਨੀ

ਖੇਤ ਮਜ਼ਦੂਰ ਯੂਨੀਅਨ ਵੱਲੋਂ ਸੰਘਰਸ਼ ਕਰਨ ਦੀ ਚਿਤਾਵਨੀ

ਰਮੇਸ਼ ਭਾਰਦਵਾਜ

ਲਹਿਰਾਗਾਗਾ, 23 ਸਤੰਬਰ

ਪਿੰਡ ਬੱਲਰਾਂ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ’ਤੇ ਖੇਤ ਮਜ਼ਦੂਰਾਂ ਦੀ ਇਕੱਤਰਤਾ ਹੋਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਗੋਪੀ ਗਿਰ ਕੱਲਰ ਭੈਣੀ ਨੇ ਕਿਹਾ ਕਿ ਅਜੋਕੇ ਸਮੇਂ ’ਚ ਬੇਜ਼ਮੀਨੇ ਖੇਤ ਮਜ਼ਦੂਰ ਤਬਕੇ ਦਾ ਕੋਈ ਪੱਕਾ ਰੁਜ਼ਗਾਰ ਨਾ ਹੋਣ ਕਰ ਕੇ ਉਨ੍ਹਾਂ ਨੂੰ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਔਖਾ ਹੋਇਆ ਪਿਆ ਹੈ। ਮਨਰੇਗਾ ਦੇ ਕੰਮ ਵਿਚ ਸਾਲ ਭਰ ਵਿੱਚ 14 ਜਾਂ 15 ਦਿਹਾੜੀਆਂ ਲੱਗਦੀਆਂ ਹਨ। ਉਨ੍ਹਾਂ ਦੀ ਵੀ ਹਾਜ਼ਰੀ ਜਾਬ ਕਾਰਡਾਂ ’ਤੇ ਨਹੀਂ ਪੈਂਦੀ। ਖੇਤੀਬਾੜੀ ਦਾ ਕੰਮ ਮਹਿੰਗੀ ਮਸ਼ੀਨਰੀ ਆਦਿ ਨੇ ਪਹਿਲਾਂ ਹੀ ਖ਼ਤਮ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਖੇਤ ਮਜ਼ਦੂਰਾਂ ਨੂੰ ਪ੍ਰਾਈਵੇਟ ਤੇ ਲਿਮਟਿਡ ਮਾਈਕ੍ਰੋਫਾਇਨਾਂਸ ਕੰਪਨੀਆਂ ਕੋਲੋਂ ਮਹਿੰਗੇ ਵਿਆਜ ’ਤੇ ਕਰਜ਼ਾ ਚੁੱਕ ਕੇ ਆਪਣੀਆਂ ਕਬੀਲਦਾਰੀਆਂ ਤੋਰਨੀਆਂ ਪੈ ਰਹੀਆਂ ਹਨ। ਉਨ੍ਹਾਂ ਰੋਸ ਜ਼ਾਹਰ ਕੀਤਾ ਕਿ ਪਿਛਲੇ ਸਮੇਂ ਤੋਂ ਲੈ ਕੇ ਕਿਸੇ ਵੀ ਸਰਕਾਰ ਨੇ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਤੇ ਸਰਕਾਰ ਦੇ ਵਾਅਦੇ ਵੀ ਖੋਖਲੇ ਸਾਬਤ ਹੋ ਰਹੇ ਹਨ। ਇਲਾਕਾ ਕਮੇਟੀ ਮੈਂਬਰ ਪਰਮਜੀਤ ਕੌਰ ਸਲੇਮਗੜ੍ਹ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਵੀ ਬਹੁਮੰਤਵੀ ਸਹਿਕਾਰੀ ਸਭਾ ਵਿੱਚ ਬੇਜ਼ਮੀਨੇ ਮਜ਼ਦੂਰਾਂ ਨੂੰ ਮੈਂਬਰ ਬਣਾ ਕੇ ਪੰਜਾਹ ਹਜ਼ਾਰ ਤੱਕ ਦੇ ਕਰਜ਼ੇ ਸਸਤੇ ਵਿਆਜ ’ਤੇ ਦੇਣ ਦੀ ਗੱਲ ਕੀਤੀ ਸੀ ਪਰ ਉਸ ’ਤੇ ਅਮਲ ਨਹੀਂ ਹੋਇਆ। ਉਨ੍ਹਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ